ਜ਼ਿਲ੍ਹੇ ਲਈ ਜਲਦੀ ਹੀ ਕਰੋੜਾਂ ਦੇ ਫੰਡ ਜਾਰੀ ਕੀਤੇ ਜਾਣਗੇ। ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਅਤਿ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਜਲਦੀ ਹੀ ਕਰੋੜਾਂ ਰੁਪਏ ਦੇ ਫੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕੀਤੇ ਜਾਣਗੇ। ਉਨ੍ਹਾਂ ਇਹ ਭਰੋਸਾ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਜ਼ਿਲ੍ਹੇ ਦੇ ਵਿਧਾਇਕਾਂ, ਸਿਹਤ ਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਸਿਹਤ ਟੀਮ ਨਾਲ ਮੀਟਿੰਗ ਦੌਰਾਨ ਦਿੱਤਾ। ਸ: ਸੰਧਵਾਂ ਨੇ ਕਿਹਾ ਕਿ ਫ਼ਰੀਦਕੋਟ ਵਾਸੀਆਂ ਨੂੰ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚਲੀਆਂ ਸਿਹਤ ਸੰਸਥਾਵਾਂ ਦੀਆਂ ਖਸਤਾਹਾਲ ਇਮਾਰਤਾਂ ਨੂੰ ਜਲਦੀ ਤੋਂ ਜਲਦੀ ਨਵਿਆਉਣ ਲਈ ਕਾਰਵਾਈ ਕੀਤੀ ਜਾਵੇ। ਸਪੀਕਰ ਨੇ ਦੱਸਿਆ ਕਿ ਫਰੀਦਕੋਟ ਦੇ ਜ਼ਿਲ੍ਹਾ ਹਸਪਤਾਲ ਵਿੱਚ 6.33 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਮ.ਐਚ.ਸੀ. 30 ਬਿਸਤਰਿਆਂ ਦੀ ਨਵੀਂ ਇਮਾਰਤ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਇਸ ਹਸਪਤਾਲ ਵਿੱਚ ਬਲੱਡ ਬੈਂਕ ਸਥਾਪਤ ਕਰਨ ਦੀ ਲੋੜ ਵੱਲ ਵੀ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਨੂੰ ਸਬ-ਡਵੀਜ਼ਨਲ ਹਸਪਤਾਲ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਨਾਲ ਕੋਟਕਪੂਰਾ ਦੇ ਸਬ-ਡਵੀਜ਼ਨਲ ਹਸਪਤਾਲ ਦੇ ਨਾਲ ਜ਼ਿਲ੍ਹੇ ਵਿੱਚ ਦੋ ਸਬ-ਡਵੀਜ਼ਨਲ ਹਸਪਤਾਲ ਹੋਣਗੇ। ਰਾਜਾ ਵੜਿੰਗ ਦੀ ਕਾਂਗਰਸੀ ਵਿਧਾਇਕ ਨਾਲ ਝੜਪ, ਪੰਜਾਬ ਕਾਂਗਰਸ ਨੇ ਇੱਕ ਵਾਰ ਫੇਰ ਕੀਤਾ ਹੰਗਾਮਾ! | D5 Channel Punjabi ਇਸ ਸਬੰਧੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਸਿੰਘ ਨੇ ਭਰੋਸਾ ਦਿੱਤਾ ਕਿ ਸੀ.ਐਚ.ਸੀ. ਜੈਤੋ ਨੂੰ ਸਬ-ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਦੀ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸਿਵਲ ਹਸਪਤਾਲ ਨੂੰ ਹਾਟ ਲਾਈਨ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮੁਲਾਜ਼ਮਾਂ ਦੀ ਲੋੜੀਂਦੀ ਗਿਣਤੀ ਪੂਰੀ ਕੀਤੀ ਜਾਵੇ। ਇਸ ਮੌਕੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਵਿੱਚ ਸਿਹਤ ਵਿਭਾਗ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ, ਪੈਰਾਮੈਡੀਕਲ ਅਤੇ ਹੋਰ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਅਜ਼ਾਦੀ ਅਤੇ ਗਣਤੰਤਰ ਦਿਵਸ ਮੌਕੇ ਵਿਭਾਗ ਵਿਚ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਨਵਜੋਤ ਸਿੱਧੂ-ਬਿਕਰਮ ਮਜੀਠੀਆ ਦੀ ਜੱਫੀ, ‘ਆਪ’ ਦਾ ਸਿਆਸੀ ਮੋੜ! | D5 ਚੈਨਲ ਪੰਜਾਬੀ | ਮਲਵਿੰਦਰ ਕੰਗ ਇਸ ਤੋਂ ਪਹਿਲਾਂ ਸਿਵਲ ਸਰਜਨ ਫਰੀਦਕੋਟ ਸ੍ਰੀ ਅਨਿਲ ਗੋਇਲ ਨੇ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਲੋੜੀਂਦੇ ਮੈਡੀਕਲ ਉਪਕਰਨਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿਚ ਵਿਧਾਇਕ ਫ਼ਰੀਦਕੋਟ ਸ: ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ: ਅਮੋਲਕ ਸਿੰਘ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ: ਰਜਨੀਸ਼ ਕੁਮਾਰ ਦਹੀਆ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ: ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਸ: ਫ਼ੌਜਾ ਸਿੰਘ ਸਰਾੜੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ | , ਵਿਧਾਇਕ ਧਰਮਕੋਟ ਸ: ਦਵਿੰਦਰਜੀਤ ਸਿੰਘ ਲੱਧੀ ਢੋਸ, ਵਿਧਾਇਕ ਬਾਘਾਪੁਰਾਣਾ ਸ: ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮੋਗਾ ਡਾ: ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
