ਫਿਰੋਜ਼ਪੁਰ (ਪੱਤਰ ਪ੍ਰੇਰਕ): ਫਿਰੋਜ਼ਪੁਰ ਦੀ ਐਸਐਸਪੀ ਕੰਵਰਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਅੱਜ ਹਾਈ ਕੋਰਟ ਦੇ ਹੁਕਮਾਂ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਧਰਨਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸਰਕਾਰ ਦੀ ਕਾਰਵਾਈ ਤੋਂ ਬਾਅਦ ਲੋਕ ਆਏ ਸੜਕਾਂ ‘ਤੇ, ਮਾਹੌਲ ਖਰਾਬ, ਵੱਡੀ ਗਿਣਤੀ ‘ਚ ਪਹੁੰਚੀ ਪੁਲਸ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਹੁਕਮ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਤੋਂ ਕਰੀਬ 300 ਮੀਟਰ ਦੀ ਦੂਰੀ ‘ਤੇ ਧਰਨਾ ਦਿੱਤਾ ਜਾਵੇ ਅਤੇ ਫੈਕਟਰੀ ਨੂੰ ਜਾਣ ਵਾਲੀ ਸੜਕ ਨੂੰ ਖੋਲ੍ਹਿਆ ਜਾਵੇ। Zira Liquor Factory: Zira ‘ਚ ਭਾਰੀ ਤਣਾਅ, ਪ੍ਰਦਰਸ਼ਨਕਾਰੀਆਂ ਨੇ ਕੀਤਾ ਹਿਰਾਸਤ ‘ਚ D5 Channel Punjabi SSP ਨੇ ਕਿਹਾ ਕਿ ਸਿਰਫ ਫੈਕਟਰੀ ਨੂੰ ਜਾਣ ਵਾਲਾ ਰਸਤਾ ਹੀ ਖੋਲ੍ਹਿਆ ਗਿਆ ਹੈ, ਜਦਕਿ 300 ਮੀਟਰ ਦੂਰ ਧਰਨੇ ‘ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਵੱਲੋਂ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ ਅਤੇ ਮਾਹੌਲ ਨੂੰ ਪੂਰੀ ਤਰ੍ਹਾਂ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਥੇ 2000 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
