ਜੇਲ੍ਹ ‘ਚ ਬੇਅਦਬੀ ਦੇ ਦੋਸ਼ੀ ਮਹਿੰਦਰ ਪਾਲ ਬਿੱਟੂ ਦੇ ਕਤਲ ਲਈ ਪਰਿਵਾਰ ਨੂੰ ਮਿਲੇਗਾ 21 ਲੱਖ 83 ਹਜ਼ਾਰ ਦਾ ਮੁਆਵਜ਼ਾ।


ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮ

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜੂਨ 2019 ਵਿੱਚ ਨਾਭਾ ਜੇਲ੍ਹ ਵਿੱਚ ਮਾਰੇ ਗਏ ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰਪਾਲ ਸਿੰਘ ਬਿੱਟੂ ਦੇ ਪਰਿਵਾਰ ਨੂੰ 21 ਲੱਖ 83 ਹਜ਼ਾਰ 581 ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।
ਹਾਈਕੋਰਟ ਨੇ ਮ੍ਰਿਤਕ ਦੇ ਪਿਤਾ ਮਹਿੰਦਰ ਪਾਲ ਬਿੱਟੂ ਅਤੇ ਮ੍ਰਿਤਕ ਦੀ ਪਤਨੀ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਮੁਆਵਜ਼ੇ ਦੀ ਇਹ ਰਾਸ਼ੀ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪਰਿਵਾਰ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਆਪਣੀ ਨੀਤੀ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ ਪਹਿਲਾਂ ਹੀ ਇੱਕ ਲੱਖ ਰੁਪਏ ਜਾਰੀ ਕਰ ਚੁੱਕੀ ਹੈ, ਇਸ ਲਈ ਹਾਈ ਕੋਰਟ ਨੇ ਹੁਣ ਬਾਕੀ ਰਹਿੰਦੇ 20 ਲੱਖ 83 ਹਜ਼ਾਰ 581 ਰੁਪਏ ਪਰਿਵਾਰ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਪਰਿਵਾਰ ਨੇ ਬਿੱਟੂ ਦੀ ਹਿਰਾਸਤ ‘ਚ ਹੋਏ ਕਤਲ ਲਈ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਸੀ।

The post ਜੇਲ ‘ਚ ਬੇਅਦਬੀ ਦੇ ਦੋਸ਼ੀ ਮਹਿੰਦਰ ਪਾਲ ਬਿੱਟੂ ਦੇ ਕਤਲ ਲਈ ਪਰਿਵਾਰ ਨੂੰ ਮਿਲੇਗਾ 21 ਲੱਖ 83 ਹਜ਼ਾਰ ਦਾ ਮੁਆਵਜ਼ਾ appeared first on

Leave a Reply

Your email address will not be published. Required fields are marked *