ਪੰਜਾਬ ਟਰਾਂਸਫਰ ਦਿਲਰਾਜ ਸਿੰਘ ਨੂੰ ਸਕੱਤਰ ਟਰਾਂਸਪੋਰਟ ਨਿਯੁਕਤ ਕੀਤਾ ਗਿਆ ਚੰਡੀਗੜ੍ਹ: ਪੰਜਾਬ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ ਪੰਜਾਬ ਸਰਕਾਰ ਨੇ ਅੱਜ 4 ਆਈਏਐਸ (ਭਾਰਤੀ ਪ੍ਰਸ਼ਾਸਨਿਕ ਸੇਵਾ) ਅਤੇ 2 ਪੀਸੀਐਸ (ਪ੍ਰੋਵਿੰਸ਼ੀਅਲ ਸਿਵਲ ਸਰਵਿਸ) ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਜਾਰੀ ਕੀਤੇ ਤਬਾਦਲਿਆਂ ਦੇ ਹੁਕਮਾਂ ਅਨੁਸਾਰ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਅਤੇ ਵਧੀਕ ਰਾਜ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਦੇ ਤਬਾਦਲੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਦਿਲਰਾਜ ਸਿੰਘ ਨੂੰ ਸੈਕਟਰੀ ਟਰਾਂਸਪੋਰਟ ਅਤੇ ਸਕਤਰ ਸਿੰਘ ਬੱਲ ਨੂੰ ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅਮਰਬੀਰ ਸਿੰਘ ਹੁਣ ਗ੍ਰਹਿ ਅਤੇ ਨਿਆਂ ਵਿਭਾਗ ਦੇ ਸੰਯੁਕਤ ਸਕੱਤਰ ਹੋਣਗੇ। ਪਰਮਪਾਲ ਕੌਰ ਸਿੱਧੂ ਨੂੰ ਐਮ.ਡੀ ਪਨਗ੍ਰੇਨ (ਪੰਜਾਬ ਅਨਾਜ ਖਰੀਦ ਕਾਰਪੋਰੇਸ਼ਨ ਲਿਮਟਿਡ) ਦਾ ਚਾਰਜ ਵੀ ਸੌਂਪਿਆ ਗਿਆ ਹੈ ਅਤੇ ਸੋਨਾਲੀ ਗਿਰੀ ਸਿਵਲ ਏਵੀਏਸ਼ਨ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਡਾਇਰੈਕਟਰ ਵਜੋਂ ਅਤੇ ਐਮਡੀ ਪਨਸਪ ਵਜੋਂ ਵਾਧੂ ਚਾਰਜ ਸੰਭਾਲਣਗੇ। ਦਾ ਅੰਤ
