ਕਮੇਟੀ 31 ਜਨਵਰੀ ਨੂੰ ਉਦਯੋਗ ਵਿਭਾਗ, ਟਰੱਕ ਅਪਰੇਟਰਾਂ ਅਤੇ ਹੋਰ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਕਰਕੇ ਰਿਪੋਰਟ ਸੌਂਪੇਗੀ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਢੋਆ-ਢੁਆਈ ਸਬੰਧੀ ਢੁਕਵੀਂ ਨੀਤੀ ਬਣਾਉਣ ਲਈ ਟਰੱਕ ਅਪਰੇਟਰਾਂ ਦੇ ਸੁਝਾਅ ਲੈਣ ਲਈ ਕਿਹਾ ਗਿਆ ਹੈ। ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਸ. ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬਤੌਰ ਪਤਵੰਤੇ ਸ਼ਿਰਕਤ ਕੀਤੀ, ਨੇ ਅੱਜ ਟਰੱਕ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਨੁਮਾਇੰਦਿਆਂ ਨਾਲ ਵਿਸਤ੍ਰਿਤ ਚਰਚਾ ਕੀਤੀ। ਕੈਬਨਿਟ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ! || D5 Channel Punjabi ਵਿੱਤ ਮੰਤਰੀ ਐਡਵੋਕੇਟ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕਰਕੇ ਹਦਾਇਤ ਕੀਤੀ ਕਿ ਕਮੇਟੀ 31 ਜਨਵਰੀ ਨੂੰ ਉਦਯੋਗ ਵਿਭਾਗ, ਟਰੱਕ ਅਪਰੇਟਰਾਂ ਅਤੇ ਹੋਰ ਭਾਈਵਾਲਾਂ ਨਾਲ ਹਰ ਪੱਖ ਤੋਂ ਗੱਲ ਕਰਕੇ ਆਪਣੀ ਰਿਪੋਰਟ ਪੇਸ਼ ਕਰੇ। ਉਨ੍ਹਾਂ ਟਰੱਕ ਅਪਰੇਟਰਾਂ ਨੂੰ ਕਮੇਟੀ ਨਾਲ ਗੱਲਬਾਤ ਕਰਨ ਲਈ ਕੁਝ ਮੈਂਬਰਾਂ ’ਤੇ ਆਧਾਰਿਤ ਐਕਸ਼ਨ ਕਮੇਟੀ ਬਣਾਉਣ ਦਾ ਸੁਝਾਅ ਵੀ ਦਿੱਤਾ ਤਾਂ ਜੋ ਗੱਲਬਾਤ ਰਾਹੀਂ ਸਾਰਥਕ ਨਤੀਜੇ ’ਤੇ ਪਹੁੰਚਿਆ ਜਾ ਸਕੇ। ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਕਿਹਾ ਕਿ ਵਿਭਾਗ ਦੀ ਟਰਾਂਸਪੋਰਟ ਨੀਤੀ ਬਣਾਉਣ ਸਮੇਂ ਟਰੱਕ ਅਪਰੇਟਰਾਂ ਦੇ ਸੁਝਾਅ ਲਏ ਜਾਣ ਤਾਂ ਜੋ ਪੰਜਾਬ ਅਤੇ ਲੋਕਾਂ ਲਈ ਢੁੱਕਵੀਂ ਨੀਤੀ ਹੋਂਦ ਵਿੱਚ ਆ ਸਕੇ। ਕੰਵਰ ਗਰੇਵਾਲ ਤੇ ਰਣਜੀਤ ਬਾਵਾ ‘ਤੇ ਕਿਉਂ ਛਾਪਾ? ਰਣਜੀਤ ਬਾਵਾ ਦੀ ਮਾਤਾ D5 Channel Punjabi GOG ਦਾ ਬਿਆਨ ਇਸੇ ਤਰ੍ਹਾਂ ਦੂਸਰੀ ਮੀਟਿੰਗ ਦੌਰਾਨ ਮੰਤਰੀ ਮੰਡਲ ਦੀ ਸਬ-ਕਮੇਟੀ ਨੇ ਜੀ.ਓ.ਜੀ ਦੇ ਮਸਲਿਆਂ ਦੇ ਹੱਲ ਲਈ ਇੱਕ ਕਮੇਟੀ ਦਾ ਗਠਨ ਕਰਕੇ ਮਸਲਿਆਂ ਦੇ ਹੱਲ ਲਈ 10 ਮੈਂਬਰੀ ਕਮੇਟੀ ਬਣਾਉਣ ਦੀ ਹਦਾਇਤ ਵੀ ਕੀਤੀ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਸਕੱਤਰ ਅਤੇ ਡਾਇਰੈਕਟਰ ਰੱਖਿਆ ਸੇਵਾਵਾਂ, ਵਿੱਤ ਵਿਭਾਗ ਦੇ ਨੁਮਾਇੰਦੇ ਅਤੇ ਜੀ.ਓ.ਜੀ. 7 ਮੈਂਬਰਾਂ ਵਾਲੀ ਇਹ ਕਮੇਟੀ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕਰਕੇ 30 ਦਿਨਾਂ ‘ਚ ਰਿਪੋਰਟ ਦੇਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
