ਟੀ-20 ਵਿਸ਼ਵ ਕੱਪ ‘ਚ ਵੱਡਾ ਉਲਟਫੇਰ, ਆਇਰਲੈਂਡ ਨੇ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ‘ਚੋਂ ਕੀਤਾ ਬਾਹਰ ⋆ D5 News


ਆਸਟ੍ਰੇਲੀਆ : ਆਈਸੀਸੀਟੀ-20 ਵਿਸ਼ਵ ਕੱਪ ਦੇ ਸਭ ਤੋਂ ਵੱਡੇ ਉਲਟਫੇਰ ਵਿਚ ਆਇਰਲੈਂਡ ਨੇ ਸਾਬਕਾ ਵਿਸ਼ਵ ਚੈਂਪੀਅਨ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਤੋਂ ਬਾਹਰ ਕਰ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 146 ਦੌੜਾਂ ਹੀ ਬਣਾ ਸਕੀ। ਜਵਾਬ ‘ਚ ਬੱਲੇਬਾਜ਼ੀ ਕਰਦਿਆਂ ਆਇਰਲੈਂਡ ਦੀ ਟੀਮ ਨੇ 1 ਵਿਕਟ ਦੇ ਨੁਕਸਾਨ ‘ਤੇ 17.3 ਓਵਰਾਂ ‘ਚ ਟੀਚਾ ਹਾਸਲ ਕਰ ਲਿਆ। ਇਸ ਤਰ੍ਹਾਂ ਵੈਸਟਇੰਡੀਜ਼ ਦਾ ਬਾਹਰ ਹੋਣਾ ਵੈਸਟਇੰਡੀਜ਼ ਕ੍ਰਿਕਟ ਲਈ ਵੱਡਾ ਝਟਕਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *