ਡਾ: ਰਚਨਾ ਸਹਾਇਕ ਸਿਵਲ ਸਰਜਨ ਪਟਿਆਲਾ ਵਜੋਂ ਸ਼ਾਮਲ ਹੋਏ


ਡਾ: ਰਚਨਾ ਸਹਾਇਕ ਸਿਵਲ ਸਰਜਨ ਵਜੋਂ ਜੁਆਇਨ ਪਟਿਆਲਾ 1 ਦਸੰਬਰ () ਡਾ: ਰਚਨਾ ਨੇ ਸਿਵਲ ਸਰਜਨ ਦਫ਼ਤਰ ਵਿਖੇ ਸਹਾਇਕ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਕਾਬਲੇਗੌਰ ਹੈ ਕਿ ਡਾ: ਰਚਨਾ ਜੋ ਕਿ ਬਾਲ ਰੋਗਾਂ ਦੇ ਮਾਹਿਰ ਹਨ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਬਤੌਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਅ ਰਹੇ ਸਨ, ਨੂੰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਦੇ ਕੇ ਜ਼ਿਲ੍ਹਾ ਸੰਗਰੂਰ ਦੇ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈ ਵਿਖੇ ਤਾਇਨਾਤ ਕੀਤਾ ਗਿਆ ਸੀ ਅਤੇ ਹੁਣ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅੱਜ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਫਤਿਹਗੜ੍ਹ ਪੰਜਗਰਾਈਂ ਤੋਂ ਉਨ੍ਹਾਂ ਦੀ ਬਦਲੀ ਪਟਿਆਲਾ ਵਿਖੇ ਸਹਾਇਕ ਸਿਵਲ ਸਰਜਨ ਦੇ ਅਹੁਦੇ ‘ਤੇ ਹੋਣ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਹ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਦਫ਼ਤਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਲੋਕਾਂ ਨੂੰ ਮੈਡੀਕਲ, ਅਪੰਗਤਾ ਸਰਟੀਫਿਕੇਟ ਅਤੇ ਜਨਮ ਅਤੇ ਮੌਤ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣਗੀਆਂ।

Leave a Reply

Your email address will not be published. Required fields are marked *