ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਖਿਲਾਫ ਪਟੀਸ਼ਨ ‘ਤੇ ਹਰਿਆਣਾ ਨੂੰ ਨੋਟਿਸ ਜਾਰੀ



ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਭਵਿੱਖ ਵਿੱਚ ਪੈਰੋਲ ਨਾ ਦਿੱਤੀ ਜਾਵੇ: ਪਟੀਸ਼ਨ ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਭਵਿੱਖ ਵਿੱਚ ਪੈਰੋਲ ਦਿੱਤੇ ਜਾਣ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਸੰਗਠਨ ਨੇ ਪਟੀਸ਼ਨ ‘ਚ ਦੋਸ਼ ਲਗਾਇਆ ਹੈ ਕਿ ਹਰਿਆਣਾ ਸਰਕਾਰ ਨੇ ਹਾਲ ਹੀ ‘ਚ ਰਾਮ ਰਹੀਮ ਨੂੰ ਪੈਰੋਲ ਦਿੱਤੀ ਸੀ, ਜਿਸ ਦੀ ਉਸ ਨੇ ਦੁਰਵਰਤੋਂ ਕੀਤੀ ਅਤੇ ਪੈਰੋਲ ਕੋਡ ਆਫ ਕੰਡਕਟ ਦੀ ਉਲੰਘਣਾ ਕੀਤੀ ਅਤੇ ਆਨਲਾਈਨ ਸਮਾਗਮ ਕਰਵਾ ਕੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ। ਡੇਰਾ ਮੁਖੀ ਨੇ ਰਵਿਦਾਸੀਆ ਵਰਗ ਲਈ ਅਪਮਾਨਜਨਕ ਬਿਆਨ ਜਾਰੀ ਕੀਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਜਲੰਧਰ ‘ਚ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਰਾਮ ਰਹੀਮ ਦੇ ਖਿਲਾਫ ਬੇਅਦਬੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੇ ਪੈਰੋਲ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਉਸ ਨੂੰ ਭਵਿੱਖ ਵਿੱਚ ਅਤੇ ਖਾਸ ਕਰਕੇ ਮੌਜੂਦਾ ਪਟੀਸ਼ਨ ਦੀ ਸੁਣਵਾਈ ਦੌਰਾਨ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ। ਹਾਈਕੋਰਟ ਨੇ ਇਸ ਮਾਮਲੇ ‘ਚ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਾ ਅੰਤ

Leave a Reply

Your email address will not be published. Required fields are marked *