ਡੋਲੀ ਵਾਲੀ ਕਾਰ ’ਤੇ ਅਣਪਛਾਤਿਆਂ ਵੱਲੋਂ ਚਲਾਈਆਂ ਅੰਨੇ ਵਾਹ ਗੋਲੀਆਂ


ਮੋਗਾ ‘ਚ ਸ਼ੁੱਕਰਵਾਰ ਸਵੇਰੇ ਵਿਆਹ ਦੇ ਡੋਲੀ ਵਾਲੀ ਕਾਰ ਦੇ ਡਰਾਈਵਰ ਨੂੰ 3 ਲੋਕਾਂ ਨੇ ਗੋਲੀ ਮਾਰ ਦਿੱਤੀ। ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਦੀ ਪਛਾਣ ਨਵਦੀਪ ਸਿੰਘ ਵਾਸੀ ਪੁਰਾਣਾ ਮੋਗਾ ਵਜੋਂ ਹੋਈ ਹੈ।
ਥਾਣਾ ਸਿਟੀ ਸਾਊਥ ਦੇ ਐੱਸ. ਐੱਚ. ਓ ਇਕਬਾਲ ਹੁਸੈਨ ਨੇ ਦੱਸਿਆ ਕਿ ਅੱਜ ਸਵੇਰੇ ਮੋਗਾ ਦੇ ਸਿੰਘਾਵਾਲਾ ਨੇੜੇ ਇਕ ਕਾਰ ਸਵਾਰ ਨੂੰ ਗੋਲ਼ੀ ਮਾਰਨ ਦੀ ਸੂਚਨਾ ਮਿਲੀ ਸੀ। ਜਿਸ ਨੂੰ ਗੋਲ਼ੀ ਮਾਰੀ ਗਈ ਹੈ, ਉਸ ਦਾ ਨਾਂ ਨਵਦੀਪ ਸਿੰਘ ਹੈ, ਜੋ ਕਿ ਪੁਰਾਣਾ ਮੋਗਾ ਦਾ ਰਹਿਣ ਵਾਲਾ ਹੈ ਅਤੇ ਟੈਕਸੀ ਚਲਾਉਂਦਾ ਹੈ। ਦੋ ਦਿਨ ਪਹਿਲਾਂ ਕਿਸੇ ਵਿਅਕਤੀ ਨੇ ਵਿਆਹ ਲਈ ਕਾਰ ਬੁੱਕ ਕਰਵਾਈ ਸੀ ਅਤੇ ਅੱਜ ਸਵੇਰੇ ਕਾਰ ਸਜਾ ਕੇ ਨਵਦੀਪ ਸਿੰਘ ਅਤੇ ਬੁਕਿੰਗ ਕਰਵਾਉਣ ਵਾਲੇ ਦੋ ਵਿਅਕਤੀ ਕਾਰ ਵਿਚ ਬੈਠ ਕੇ ਬਾਘਾਪੁਰਾਣਾ ਵੱਲ ਜਾ ਰਹੇ ਸਨ ਤਾਂ ਡਰਾਈਵਰ ਨਵਦੀਪ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਗਈ। ਨਵਦੀਪ ਨੂੰ ਜ਼ਖ਼ਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਕਾਰ ਬੁੱਕ ਕਰਨ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *