ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਵਿਭਾਗ ਵਿੱਚ ਹਮਦਰਦੀ ਦੇ ਆਧਾਰ ‘ਤੇ ਨੌਕਰੀ ਪੱਤਰ ਸੌਂਪੇ ਗਏ
ਚੰਡੀਗੜ੍ਹ, 10 ਫਰਵਰੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ ’ਤੇ ਰੁਜ਼ਗਾਰ ਦੇ ਸਾਰੇ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਦੋ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਸੰਦੀਪ ਸਿੰਘ ਨੂੰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਜਲਾਲਾਬਾਦ ਦੇ ਦਫ਼ਤਰ ਵਿੱਚ ਕਲਰਕ ਵਜੋਂ ਅਤੇ ਗੁਰਤੇਜ ਸਿੰਘ ਨੂੰ ਸਮਾਜਿਕ ਸੁਰੱਖਿਆ ਅਫ਼ਸਰ, ਫ਼ਿਰੋਜ਼ਪੁਰ ਦੇ ਦਫ਼ਤਰ ਵਿੱਚ ਚਪੜਾਸੀ ਵਜੋਂ ਨਿਯੁਕਤ ਕੀਤਾ ਗਿਆ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੋਵਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤਰਸ ਦੇ ਆਧਾਰ ‘ਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ।
ਇਸ ਮੌਕੇ ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਵੀ ਹਾਜ਼ਰ ਸਨ।