ਅੱਜ 40ਵੇਂ ਘੱਲੂਘਾਰਾ ਦਿਵਸ ਮੌਕੇ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਨੂੰ ਸ਼ਹਿਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਹਾਲ ਬਾਜ਼ਾਰ, ਕਟੜਾ ਜੈਮਲ ਸਿੰਘ ਸਮੇਤ ਹੋਰ ਪ੍ਰਮੁੱਖ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਜ਼ਿਕਰਯੋਗ ਹੈ ਕਿ ਦਲ ਖਾਲਸਾ ਵੱਲੋਂ ਅੱਜ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸੜਕੀ ਆਵਾਜਾਈ ਅਤੇ ਮੈਡੀਕਲ ਸਟੋਰਾਂ, ਹਸਪਤਾਲਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ ਅਤੇ ਹੋਰਨਾਂ ਨੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦੇਣ ਲਈ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਦਾ ਧੰਨਵਾਦ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
