ਅੰਮ੍ਰਿਤਸਰ 28 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫਰਵਰੀ 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਕੇਂਦਰ ਬਣਾਏ ਗਏ ਸਨ ਪਰ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਜਾਰੀ ਡੇਟ ਸ਼ੀਟ ਕਾਰਨ ਧਾਰਮਿਕ ਪ੍ਰੀਖਿਆ ਦੀਆਂ ਤਰੀਕਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਤੈਅ ਕਰਕੇ ਸਕੂਲਾਂ-ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।