ਨਵਜੋਤ ਸਿੱਧੂ ਦੀ ਸੁਰੱਖਿਆ ਅੱਧੀ ਕਰਨ ਦੇ ਮਾਮਲੇ ‘ਤੇ ਸੁਣਵਾਈ, ਸਰਕਾਰ ਨੇ ਮੁੜ ਵਿਚਾਰ ਲਈ ਮੰਗਿਆ ਸਮਾਂ



ਨਵਜੋਤ ਸਿੰਘ ਸਿੱਧੂ ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਅੱਧੀ ਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਸਮੀਖਿਆ ਲਈ ਹੋਰ ਸਮਾਂ ਮੰਗਿਆ ਹੈ। ਸਰਕਾਰੀ ਪੱਖ ਨੇ ਕਿਹਾ ਕਿ ਜੇਕਰ ਸਿੱਧੂ ਨੂੰ ਸੁਰੱਖਿਆ ਦੀ ਲੋੜ ਪਈ ਤਾਂ ਇਸ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਈ ਨੂੰ ਹੋਣੀ ਹੈ, ਜਿਸ ਵਿੱਚ ਸਰਕਾਰ ਸਮੀਖਿਆ ਰਿਪੋਰਟ ਪੇਸ਼ ਕਰ ਸਕਦੀ ਹੈ। ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਸੁਣਵਾਈ 5 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਸੀ।ਜ਼ਿਕਰਯੋਗ ਹੈ ਕਿ ਸਿੱਧੂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਨਵਜੋਤ ਸਿੱਧੂ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਕਰਮਚਾਰੀ ਸੇਵਾਮੁਕਤੀ ਦੇ ਨੇੜੇ ਹਨ। ਨਵਜੋਤ ਸਿੰਘ ਸਿੱਧੂ ਨੇ ਅਦਾਲਤ ਵਿੱਚ ਆਪਣਾ ਬਚਾਅ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਹੀ ਕਾਰਨ ਹੈ ਕਿ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਹੈ। ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ ‘ਚ ਜੇਲ ਜਾਣ ‘ਤੇ ਸਿੱਧੂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਪਰ ਇਸ ਦੌਰਾਨ ਉਨ੍ਹਾਂ ਨੂੰ ਜੇਲ ਤੋਂ ਬਾਹਰ ਆਉਣ ‘ਤੇ ਸੁਰੱਖਿਆ ਦੇਣ ਲਈ ਕਿਹਾ ਗਿਆ ਸੀ। ਜੇਲ ਤੋਂ ਰਿਹਾਅ ਹੋਣ ਤੋਂ ਕੁਝ ਦਿਨ ਬਾਅਦ, ਉਸ ਦੇ ਘਰ ਦੀ ਛੱਤ ‘ਤੇ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ। ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਵੀ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਦਾ ਅੰਤ

Leave a Reply

Your email address will not be published. Required fields are marked *