ਦੀਪਕਮਲ ਸਟੋਰੀ ਦੇ ਨਾਲ ਅੰਗਦ ਸਿੰਘ ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਮੰਗਲਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਏ। ਅੰਗਦ ਸੈਣੀ ਨੂੰ ਗੰਭੀਰ ਹਾਲਤ ‘ਚ ਮੋਹਾਲੀ ਦੇ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਐਕਸਯੂਵੀ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਅਨੁਸਾਰ ਨਵਾਂਸ਼ਹਿਰ ਦੇ ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਣੀ ਦਾ ਚੰਡੀਗੜ੍ਹ ਨਵਾਂਸ਼ਹਿਰ ਰੋਡ ‘ਤੇ ਕਾਠਗੜ੍ਹ ਨੇੜੇ ਭਿਆਨਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇਕ ਐਂਬੂਲੈਂਸ ਦਾ ਡਰਾਈਵਰ ਸੜਕ ‘ਤੇ ਗੱਡੀ ਰੋਕ ਕੇ ਦਿਸ਼ਾ-ਨਿਰਦੇਸ਼ ਪੁੱਛ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੀ ਫਾਰਚੂਨਰ ਗੱਡੀ, ਜਿਸ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ ਆਪਣੇ ਗੰਨਮੈਨਾਂ ਸਮੇਤ ਸਵਾਰ ਸਨ, ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਅੰਗਦ ਸਿੰਘ ਸੈਣੀ ਦਾ ਗੰਨਮੈਨ ਗੰਭੀਰ ਜ਼ਖ਼ਮੀ ਹੋ ਗਿਆ। ਸਾਬਕਾ ਵਿਧਾਇਕ ਅੰਗਦ ਸਿੰਘ ਅਤੇ ਗੰਨਮੈਨ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।