ਨਾਮਜ਼ਦਗੀ ਪੱਤਰ ‘ਚ ਅਪਰਾਧਿਕ ਮਾਮਲਾ ਛੁਪਾਉਣ ਦੇ ਦੋਸ਼ ‘ਚ ਹਾਈਕੋਰਟ ਨੇ ‘ਆਪ’ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਨੋਟਿਸ ਜਾਰੀ ਕੀਤਾ ਹੈ।

ਨਾਮਜ਼ਦਗੀ ਪੱਤਰ ‘ਚ ਅਪਰਾਧਿਕ ਮਾਮਲਾ ਛੁਪਾਉਣ ਦੇ ਦੋਸ਼ ‘ਚ ਹਾਈਕੋਰਟ ਨੇ ‘ਆਪ’ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਨੋਟਿਸ ਜਾਰੀ ਕੀਤਾ ਹੈ।


ਪੰਜਾਬ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰ ਗਏ ਹਨ। ਉਸ ‘ਤੇ ਚੋਣਾਂ ਦੌਰਾਨ ਅਪਰਾਧਿਕ ਮਾਮਲੇ ਦੀ ਜਾਣਕਾਰੀ ਛੁਪਾਉਣ ਦਾ ਦੋਸ਼ ਹੈ।

ਉਨ੍ਹਾਂ ਤੋਂ ਚੋਣ ਹਾਰਨ ਵਾਲੇ ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਵਿਧਾਇਕ ਹਰਮੀਤ ਸਿੰਘ ਨੂੰ 15 ਜੁਲਾਈ ਤੱਕ ਜਵਾਬ ਦੇਣ ਲਈ ਤਲਬ ਕੀਤਾ ਹੈ।

ਇਸ ਤੋਂ ਪਹਿਲਾਂ ਹਰਮੀਤ ਸਿੰਘ ਖ਼ਿਲਾਫ਼ ਚੋਣਾਂ ਦੌਰਾਨ ਕੇਸ ਦੇ ਵੇਰਵੇ ਲੁਕਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਇਹ ਕੇਸ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਦੀ ਸ਼ਿਕਾਇਤ ’ਤੇ ਥਾਣਾ ਸਨੌਰ ਦੇ ਜੁਲਕਾ ਵਿਖੇ ਦਰਜ ਕੀਤਾ ਗਿਆ ਸੀ।




Leave a Reply

Your email address will not be published. Required fields are marked *