ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ, ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ​​ਕਰਨ ਦੀਆਂ ਹਦਾਇਤਾਂ

ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ, ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ​​ਕਰਨ ਦੀਆਂ ਹਦਾਇਤਾਂ

ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ, ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ​​ਕਰਨ ਦੀਆਂ ਹਦਾਇਤਾਂ

ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ-ਡਿਪਟੀ ਕਮਿਸ਼ਨਰ

ਪਟਿਆਲਾ, 23 ਅਕਤੂਬਰ:

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਨਗਰ ਨਿਗਮ ਦੇ ਨੁਮਾਇੰਦੇ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਓ.ਪੀ.ਡੀ ਸੇਵਾਵਾਂ ਅਤੇ ਹਰੇਕ ਕਲੀਨਿਕ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਇਸ ਲਈ ਕਿਸੇ ਵੀ ਕਲੀਨਿਕ ਵਿੱਚ ਦਵਾਈਆਂ ਦੀ ਘਾਟ ਨਾ ਹੋਵੇ ਅਤੇ ਸਟਾਫ਼ ਦੀ ਪੂਰੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਹਰ ਕਲੀਨਿਕ ‘ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ, ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਪਲਬਧ ਦਵਾਈਆਂ ਦਾ ਰਿਕਾਰਡ ਨਿਯਮਤ ਤੌਰ ‘ਤੇ ਅਪਡੇਟ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਹੋਣ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਡੀਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਡਾਕਟਰ, ਨਰਸਿੰਗ ਸਟਾਫ ਅਤੇ ਪੈਰਾ ਮੈਡੀਕਲ ਟੀਮ ਸਮੇਂ-ਸਮੇਂ ‘ਤੇ ਆਪਣੀ ਹਾਜ਼ਰੀ ਅਤੇ ਰਿਪੋਰਟਿੰਗ ਪ੍ਰਣਾਲੀ ਅਨੁਸਾਰ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਨਤਕ ਸ਼ਿਕਾਇਤ ਪ੍ਰਣਾਲੀ ਨੂੰ ਮਜ਼ਬੂਤ ​​ਕੀਤਾ ਜਾਵੇ ਤਾਂ ਜੋ ਕਿਸੇ ਵੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਦਾ ਉਦੇਸ਼ ਲੋਕਾਂ ਨੂੰ ਆਸਾਨ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਦੀ ਸਫਲਤਾ ਤਾਂ ਹੀ ਸੰਭਵ ਹੈ ਜਦੋਂ ਸਾਰੇ ਵਿਭਾਗ ਮਿਲ ਕੇ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਨ ਸਿਹਤ ਖੇਤਰ ਵਿੱਚ ਸੁਧਾਰ ਲਿਆਉਣਾ ਸਰਕਾਰ ਦੀ ਤਰਜੀਹ ਹੈ।

ਇਸ ਮੌਕੇ ਡੀਸੀਐਮ ਰਿਤਿਕਾ ਤੋਂ ਇਲਾਵਾ ਸਿਹਤ ਵਿਭਾਗ ਦੇ ਡੀਐਫਡਬਲਿਊ ਬਲਕਾਰ ਸਿੰਘ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *