ਪਟਿਆਲਾ ਨਿਊਜ਼: ਐਨਜੀਟੀ ਮੈਂਬਰ ਡਾ.ਅਫ਼ਰੋਜ਼ ਅਹਿਮਦ ਨੇ ਪਟਿਆਲਾ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵਾਤਾਵਰਨ ਸਬੰਧੀ ਠੋਸ ਕਦਮ ਚੁੱਕਣ ‘ਤੇ ਜ਼ੋਰ ਦਿੱਤਾ |

ਪਟਿਆਲਾ ਨਿਊਜ਼: ਐਨਜੀਟੀ ਮੈਂਬਰ ਡਾ.ਅਫ਼ਰੋਜ਼ ਅਹਿਮਦ ਨੇ ਪਟਿਆਲਾ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵਾਤਾਵਰਨ ਸਬੰਧੀ ਠੋਸ ਕਦਮ ਚੁੱਕਣ ‘ਤੇ ਜ਼ੋਰ ਦਿੱਤਾ |

ਪਟਿਆਲਾ ਨਿਊਜ਼: ਐਨਜੀਟੀ ਮੈਂਬਰ ਡਾ.ਅਫ਼ਰੋਜ਼ ਅਹਿਮਦ ਨੇ ਪਟਿਆਲਾ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵਾਤਾਵਰਨ ਸਬੰਧੀ ਠੋਸ ਕਦਮ ਚੁੱਕਣ ‘ਤੇ ਜ਼ੋਰ ਦਿੱਤਾ |

**-*ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਪ੍ਰਿੰਸੀਪਲ ਬੈਂਚ ਦੇ ਜੱਜ ਵੱਲੋਂ ਪਟਿਆਲਾ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ**

*ਵਾਤਾਵਰਣ ਸੁਧਾਰ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰਨਗੇ-ਡਿਪਟੀ ਕਮਿਸ਼ਨਰ*

ਪਟਿਆਲਾ, 31 ਜਨਵਰੀ:

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਅਤੇ ਪ੍ਰਿੰਸੀਪਲ ਬੈਂਚ ਜੱਜ ਡਾ.ਅਫਰੋਜ਼ ਅਹਿਮਦ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਵਾਤਾਵਰਨ ਯੋਜਨਾ ਦਾ ਜਾਇਜ਼ਾ ਲਿਆ। ਇਸ ਮੌਕੇ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵਾਤਾਵਰਨ ਸਬੰਧੀ ਠੋਸ ਕਦਮ ਚੁੱਕਣ ‘ਤੇ ਜ਼ੋਰ ਦਿੰਦਿਆਂ ਐਨ.ਜੀ.ਟੀ ਮੈਂਬਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਕੀਤੇ ਗਏ ਫ਼ੈਸਲਿਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਵੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐਸਐਸਪੀ ਵਰੁਣ ਸ਼ਰਮਾ, ਐਸਪੀ ਵੈਭਵ ਚੌਧਰੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਡਾ. ਲਵਨੀਤ ਦੂਬੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਾ.ਅਫ਼ਰੋਜ਼ ਅਹਿਮਦ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਤਾਵਰਨ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਪਟਿਆਲਾ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਵਾਤਾਵਰਨ ਪੱਖੀ ਬਣਾਇਆ ਜਾਵੇ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨਜੀਟੀ ਦੇ ਹੁਕਮਾਂ ਦੀ ਪਾਲਣਾ ਵਿੱਚ ਕੀਤੀ ਪ੍ਰਗਤੀ ਦੀ ਸ਼ਲਾਘਾ ਕੀਤੀ।

ਡਾ.ਅਫ਼ਰੋਜ਼ ਅਹਿਮਦ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਮੰਤਵ ਪਟਿਆਲਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਤਿਆਰੀ, ਇਸ ਦੀ ਕਾਰਗੁਜ਼ਾਰੀ ਅਤੇ ਐਨ.ਜੀ.ਟੀ ਦੇ ਹੁਕਮਾਂ ਅਨੁਸਾਰ ਵੱਖ-ਵੱਖ ਵਾਤਾਵਰਨ ਮਾਪਦੰਡਾਂ ਦੀ ਪਾਲਣਾ ਬਾਰੇ ਵਿਸਥਾਰ ਵਿੱਚ ਜਾਇਜ਼ਾ ਲੈਣਾ ਹੈ। ਇਸ ਦੌਰਾਨ ਵਾਤਾਵਰਨ ਸੁਰੱਖਿਆ ਨਾਲ ਸਬੰਧਤ ਸਾਰੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਐਨ.ਜੀ.ਟੀ ਦੇ ਹੁਕਮਾਂ ਅਨੁਸਾਰ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਵਿਚ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਉਸਾਰੀ ਅਤੇ ਢਾਹੁਣ ਵਾਲੇ ਰਹਿੰਦ-ਖੂੰਹਦ, ਈ-ਵੇਸਟ ਅਤੇ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਬਾਰੇ ਪਾਲਣਾ ਦੀ ਸਥਿਤੀ ਨੂੰ ਦਰਸਾਇਆ ਗਿਆ ਅਤੇ ਜ਼ਿਲ੍ਹੇ ਵਿਚ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਕਾਨੂੰਨੀ ਮਾਪਦੰਡਾਂ ਅਨੁਸਾਰ ਉਨ੍ਹਾਂ ਦੀ ਪਾਲਣਾ ਅਤੇ ਸਾਫ਼ ਪਾਣੀ ਦੇ ਨਿਕਾਸ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਪਟਿਆਲਾ ਨਦੀ ਦੀ ਸਫ਼ਾਈ ਸਬੰਧੀ ਐੱਨ.ਜੀ.ਟੀ. ਦੇ ਫੈਸਲਿਆਂ ਦੀ ਪਾਲਣਾ ਸਬੰਧੀ ਵਿਸ਼ੇਸ਼ ਚਰਚਾ ਹੋਈ | ਡਾ.ਅਫਰੋਜ਼ ਅਹਿਮਦ ਨੇ ਦਰਿਆ ਵਿੱਚ ਅਣਸੋਧਿਆ ਸੀਵਰੇਜ ਛੱਡਣ ਤੋਂ ਰੋਕਣ, ਦਰਿਆ ਦੇ ਕੁਦਰਤੀ ਵਹਾਅ ਦੇ ਸੰਤੁਲਨ ਨੂੰ ਬਚਾਉਣ ਅਤੇ ਬਣਾਈ ਰੱਖਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਵਾਤਾਵਰਣ ਦੇ ਸੁਧਾਰ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰਨਗੇ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਡਾ.ਐਲ.ਕੇ. ਨੇ ਵਾਤਾਵਰਨ ਸੁਧਾਰ ਲਈ ਬੋਰਡ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹਵਾ ਅਤੇ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਲਈ ਰੀਅਲ ਟਾਈਮ ਮੋਨੀਟਰਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਨੇ ਭਵਿੱਖ ਦੀ ਯੋਜਨਾ ਤਹਿਤ ਬਾਇਓਡਾਇਵਰਸਿਟੀ ਪਾਰਕ ਦੀ ਸਥਾਪਨਾ, ਫਲੱਡ ਪਲੇਨ ਜ਼ੋਨਿੰਗ ਅਤੇ ਵੇਸਟ-ਟੂ-ਐਨਰਜੀ ਪ੍ਰਾਜੈਕਟਾਂ ਨੂੰ ਭਵਿੱਖ ਲਈ ਮਹੱਤਵਪੂਰਨ ਕਦਮ ਦੱਸਿਆ।

ਇਸ ਦੌਰਾਨ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਇਸਮਤ ਵਿਜੇ ਸਿੰਘ, ਸਮੂਹ ਐਸ.ਡੀ.ਐਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਪਲਾਈ, ਨਗਰ ਨਿਗਮ, ਡਰੇਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਪਟਿਆਲਾ ਪਹੁੰਚਣ ‘ਤੇ ਡਾ: ਅਫ਼ਰੋਜ਼ ਅਹਿਮਦ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ |

Leave a Reply

Your email address will not be published. Required fields are marked *