ਪਟਿਆਲਾ ਨਿਊਜ਼ : ਪਟਿਆਲਵੀਆਂ ਨੇ ਇਤਿਹਾਸਕ ਸ਼ਹਿਰ ਪਟਿਆਲਾ ਦੀ ਵਿਰਾਸਤ ਦਾ ਆਨੰਦ ਮਾਣਿਆ

ਪਟਿਆਲਾ ਨਿਊਜ਼ : ਪਟਿਆਲਵੀਆਂ ਨੇ ਇਤਿਹਾਸਕ ਸ਼ਹਿਰ ਪਟਿਆਲਾ ਦੀ ਵਿਰਾਸਤ ਦਾ ਆਨੰਦ ਮਾਣਿਆ

ਪਟਿਆਲਾ ਨਿਊਜ਼ : ਪਟਿਆਲਵੀਆਂ ਨੇ ਇਤਿਹਾਸਕ ਸ਼ਹਿਰ ਪਟਿਆਲਾ ਦੀ ਵਿਰਾਸਤ ਦਾ ਆਨੰਦ ਮਾਣਿਆ

ਚੇਅਰਮੈਨ ਹਰਪਾਲ ਜੁਨੇਜਾ ਅਤੇ ਡੀਸੀ ਵਰਜੀਤ ਵਾਲੀਆ ਨੇ ਹੈਰੀਟੇਜ ਵਾਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ

ਪਟਿਆਲਾ, 20 ਫਰਵਰੀ:

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਪਟਿਆਲਾ ਹੈਰੀਟੇਜ ਫੈਸਟੀਵਲ-2026’ ਤਹਿਤ ਅੱਜ ਸ਼ਹਿਰ ਦੀ ਨੌਜਵਾਨ ਪੀੜ੍ਹੀ ਅਤੇ ਆਮ ਨਾਗਰਿਕਾਂ ਲਈ ਵਿਰਾਸਤੀ ਵਾਕ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ਾਹੀ ਸਮਾਧਾਂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵਿਸ਼ੇਸ਼ ਉਪਰਾਲਾ ਪਟਿਆਲਾ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਰਵੀ ਆਹਲੂਵਾਲੀਆ ਅਤੇ ਐਚਡੀਐਫਸੀ ਬੈਂਕ ਦੇ ਮੈਨੇਜਰ ਨਵੀਨ ਗੁਪਤਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਅਤੇ ਪਟਿਆਲਵੀਆਂ ਨੂੰ ਆਪਣੇ ਸ਼ਹਿਰ ਦੇ ਅਮੀਰ ਪੁਰਾਤਨ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਗਿਆ।

ਸ੍ਰੀ ਹਰਪਾਲ ਜੁਨੇਜਾ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਟਿਆਲਾ ਸ਼ਹਿਰ ਦੀ ਵਿਰਾਸਤ ਸਾਡੀ ਸਾਂਝੀ ਪਛਾਣ ਹੈ ਅਤੇ ਇਸ ਨੂੰ ਸਮਝਣਾ ਅਤੇ ਸੰਭਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਆਪਣੇ ਸ਼ਹਿਰ ਦੀ ਇਤਿਹਾਸਕ ਵਿਰਾਸਤ ਤੋਂ ਜਾਣੂ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨ ਪੀੜ੍ਹੀ ਵਿੱਚ ਆਪਣੀ ਮਿੱਟੀ, ਸੱਭਿਆਚਾਰ ਅਤੇ ਇਤਿਹਾਸ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਪਟਿਆਲਾ ਫਾਊਂਡੇਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਭਵਿੱਖ ਵਿੱਚ ਵੀ ਜਾਰੀ ਰਹਿਣਾ ਚਾਹੀਦਾ ਹੈ।

ਵਿਰਾਸਤੀ ਸੈਰ ਸ਼ਾਹੀ ਮਕਬਰੇ ਤੋਂ ਸ਼ੁਰੂ ਹੋਈ, ਜਿੱਥੇ ਪਟਿਆਲਾ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਅਤੇ ਰਿਆਸਤ ਦੇ ਹੋਰ ਪਰਿਵਾਰਕ ਮੈਂਬਰਾਂ ਦੀਆਂ ਸਮਾਧਾਂ ਸਥਿਤ ਹਨ। ਇੱਥੇ ਭਾਗ ਲੈਣ ਵਾਲਿਆਂ ਨੂੰ ਰਿਆਸਤ ਦੇ ਇਤਿਹਾਸ ਅਤੇ ਵਿਰਾਸਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਤੋਂ ਬਾਅਦ ਇਹ ਯਾਤਰਾ ਹਵੇਲੀ ਮੁਹੱਲਾ ਚੱਟਾ ਨਾਨੂਮਲ, ਬਾਰਟਨ ਬਾਜ਼ਾਰ, ਮਿਸ਼ਰੀ ਬਾਜ਼ਾਰ, ਰੂਪ ਚੰਦ ਮੁਹੱਲਾ ਅਤੇ ਸੱਪ ਵਾਲੀ ਗਲੀ ਤੋਂ ਹੁੰਦੀ ਹੋਈ ਰਵਾਨਾ ਹੋਈ। ਬਾਰਟਨ ਬਾਜ਼ਾਰ ਬਾਰੇ ਦੱਸਿਆ ਗਿਆ ਕਿ ਇਹ ਸ਼ਹਿਰ ਦੀ ਸਥਾਪਨਾ ਤੋਂ ਲੈ ਕੇ ਹੋਂਦ ਵਿੱਚ ਆਇਆ ਹੈ ਅਤੇ ਲਗਭਗ 262 ਸਾਲ ਪੁਰਾਣਾ ਹੈ। ਇੱਥੇ ਤਾਂਬੇ ਦੇ ਭਾਂਡੇ ਪਾਲਿਸ਼ ਕਰਨ ਦੀ ਪ੍ਰਾਚੀਨ ਪਰੰਪਰਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਸੈਰ ਦੌਰਾਨ ਰਾਜੇਸ਼ਵਰੀ ਸ਼ਿਵ ਮੰਦਰ, ਕੋਤਵਾਲੀ ਅਤੇ ਦਰਸ਼ਨੀ ਗੇਟ ਦੀ ਇਤਿਹਾਸਕ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ। ਦਰਸ਼ਨੀ ਗੇਟ ਕਦੇ ਪਟਿਆਲਾ ਸ਼ਹਿਰ ਵਿੱਚ ਦਾਖਲ ਹੋਣ ਦਾ ਮੁੱਖ ਗੇਟ ਹੁੰਦਾ ਸੀ।

ਅੰਤ ਵਿੱਚ ਇਹ ਵਿਰਾਸਤੀ ਦੌਰਾ ਕਿਲਾ ਮੁਬਾਰਕ ਵਿਖੇ ਸਮਾਪਤ ਹੋਇਆ, ਜੋ ਕਿ ਪਟਿਆਲਾ ਰਿਆਸਤ ਦਾ ਕੇਂਦਰ ਰਿਹਾ ਹੈ ਅਤੇ ਜਿੱਥੋਂ ਰਿਆਸਤ ਦੀ ਨੀਂਹ ਮਜ਼ਬੂਤ ​​ਹੋਈ ਸੀ। ਪ੍ਰਤੀਭਾਗੀਆਂ ਨੇ ਇਸ ਸੈਰ ਨੂੰ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਦੱਸਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਹਿਰ ਵਾਸੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਹਿਮ ਕਦਮ ਸਾਬਤ ਹੋ ਰਿਹਾ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ, ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਪਟਿਆਲਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *