ਪਟਿਆਲਾ ਨਿਊਜ਼ : ਪਟਿਆਲਾ ਦੇ ਸਾਈਂ ਵਿਰੱਧ ਆਸ਼ਰਮ ਵਿਖੇ ਬਜ਼ੁਰਗਾਂ ਲਈ ਸਿਹਤ ਸੰਭਾਲ ਯੋਗਾ ਕੈਂਪ ਲਗਾਇਆ ਗਿਆ

ਪਟਿਆਲਾ ਨਿਊਜ਼ : ਪਟਿਆਲਾ ਦੇ ਸਾਈਂ ਵਿਰੱਧ ਆਸ਼ਰਮ ਵਿਖੇ ਬਜ਼ੁਰਗਾਂ ਲਈ ਸਿਹਤ ਸੰਭਾਲ ਯੋਗਾ ਕੈਂਪ ਲਗਾਇਆ ਗਿਆ

ਪਟਿਆਲਾ ਨਿਊਜ਼ : ਪਟਿਆਲਾ ਦੇ ਸਾਈਂ ਵਿਰੱਧ ਆਸ਼ਰਮ ਵਿਖੇ ਬਜ਼ੁਰਗਾਂ ਲਈ ਸਿਹਤ ਸੰਭਾਲ ਯੋਗਾ ਕੈਂਪ ਲਗਾਇਆ ਗਿਆ

ਪਟਿਆਲਾ, 4 ਫਰਵਰੀ:

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ”ਸਾਡਾ ਬਜ਼ੁਰਗ ਸਾਡਾ ਮਾਣ” ਤਹਿਤ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਾਈਂ ਵਿਰੱਧ ਆਸ਼ਰਮ, ਚੌੜਾ (ਜ਼ਿਲ੍ਹਾ ਪਟਿਆਲਾ) ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਯੋਗਾ ਸੈਸ਼ਨ ਕਰਵਾਇਆ ਗਿਆ।

ਇਸ ਯੋਗਾ ਸੈਸ਼ਨ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਜੋਬਨਦੀਪ ਕੌਰ ਨੇ ਬਜ਼ੁਰਗਾਂ ਨੂੰ ਯੋਗਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਨਿਯਮਤ ਯੋਗ ਅਭਿਆਸ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ ​​ਕੀਤਾ ਜਾ ਸਕਦਾ ਹੈ। ਉਨ੍ਹਾਂ ਬਜ਼ੁਰਗਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਯੋਗਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਯੋਗਾ ਸੈਸ਼ਨ ਦੌਰਾਨ, ਬਜ਼ੁਰਗਾਂ ਨੂੰ ਆਸਾਨ ਅਤੇ ਸੁਰੱਖਿਅਤ ਯੋਗ ਆਸਣ ਕਰਨ ਲਈ ਬਣਾਇਆ ਗਿਆ, ਜੋ ਕਿ ਉਨ੍ਹਾਂ ਦੀ ਉਮਰ ਦੇ ਅਨੁਕੂਲ ਸਨ। ਇਸ ਕੈਂਪ ਵਿੱਚ ਵੱਧ ਤੋਂ ਵੱਧ ਬਜ਼ੁਰਗਾਂ ਨੇ ਉਤਸ਼ਾਹ ਨਾਲ ਭਾਗ ਲਿਆ। ਬਜ਼ੁਰਗਾਂ ਨੇ ਪੰਜਾਬ ਸਰਕਾਰ ਅਤੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *