ਪਟਿਆਲਾ ਨਿਊਜ਼ : ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ਵਿਖੇ ਫਲਾਵਰ ਐਂਡ ਫੂਡ ਫੈਸਟੀਵਲ ਦਾ ਉਦਘਾਟਨ ਕੀਤਾ

ਪਟਿਆਲਾ ਨਿਊਜ਼ : ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ਵਿਖੇ ਫਲਾਵਰ ਐਂਡ ਫੂਡ ਫੈਸਟੀਵਲ ਦਾ ਉਦਘਾਟਨ ਕੀਤਾ

ਪਟਿਆਲਾ ਨਿਊਜ਼ : ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ਵਿਖੇ ਫਲਾਵਰ ਐਂਡ ਫੂਡ ਫੈਸਟੀਵਲ ਦਾ ਉਦਘਾਟਨ ਕੀਤਾ

ਪਟਿਆਲੇ ਬਾਗਾਂ ਦਾ ਸ਼ਹਿਰ ਹੈ, ਵਿਰਸੇ ਨੂੰ ਸੰਭਾਲਣ ਦੀ ਅਪੀਲ – ਬਲਤੇਜ ਪੰਨੂ

ਪਟਿਆਲਾ ਦਾ ਬਾਰਾਂਦਰੀ ਬਾਗ 20 ਫੂਡ ਸਟਾਲ ਅਤੇ 2000 ਫੁੱਲਾਂ ਦੀ ਪ੍ਰਦਰਸ਼ਨੀ ਨਾਲ ਰੌਸ਼ਨ ਸੀ।

ਪਟਿਆਲਾ, 18 ਫਰਵਰੀ:

ਬਾਗਬਾਨੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿੱਚ ਸਾਲਾਨਾ ਫੁੱਲ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ (ਮੀਡੀਆ ਸਲਾਹਕਾਰ) ਸ੍ਰੀ ਬਲਤੇਜ ਪੰਨੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਪਟਿਆਲਵੀਆਂ ਨੇ ਸ਼ਮੂਲੀਅਤ ਕਰਕੇ ਸਮਾਗਮ ਨੂੰ ਸਫਲ ਬਣਾਇਆ |

ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਸ੍ਰੀ ਬਲਤੇਜ ਪੰਨੂ ਨੇ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਬਾਗਬਾਨੀ ਪ੍ਰੇਮੀਆਂ ਦੀ ਹੌਸਲਾ ਅਫਜ਼ਾਈ ਕੀਤੀ। ਸਮਾਗਮ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਬਾਗਾਂ ਅਤੇ ਰੱਸਿਆਂ ਦਾ ਸ਼ਹਿਰ ਹੈ ਅਤੇ ਇਸ ਦੀ ਵਿਰਾਸਤ ਸਾਡੀ ਸਾਂਝੀ ਜਾਇਦਾਦ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਇਸ ਵਿਰਸੇ ਨੂੰ ਬਚਾਉਣ ਲਈ ਯੋਗਦਾਨ ਪਾਉਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਵੇਰ ਦੀ ਸੈਰ ਲਈ ਬਗੀਚਿਆਂ ਵਿੱਚ ਆਉਣ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ।

ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਹਰਿਆਲੀ ਅਤੇ ਵਿਰਾਸਤੀ ਥਾਵਾਂ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਾਲਾਨਾ ਮੇਲੇ ਨਾ ਸਿਰਫ਼ ਕੁਦਰਤ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ ਸਗੋਂ ਸਥਾਨਕ ਕਲਾਕਾਰਾਂ ਅਤੇ ਵਪਾਰੀਆਂ ਨੂੰ ਇੱਕ ਪਲੇਟਫਾਰਮ ਵੀ ਪ੍ਰਦਾਨ ਕਰਦੇ ਹਨ।

ਸਮਾਗਮ ਦੀ ਨੋਡਲ ਅਫਸਰ ਜਸ਼ਨਪ੍ਰੀਤ ਕੌਰ ਗਿੱਲ ਨੇ ਸਮਾਗਮ ਦੀ ਸਫਲਤਾ ਲਈ ਸਮੂਹ ਵਿਭਾਗਾਂ, ਸਹਿਯੋਗੀਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਅਤੇ ਸਹਿਯੋਗ ਨਾਲ ਹੀ ਅਜਿਹੇ ਸਮਾਗਮ ਸੰਭਵ ਹੋ ਸਕਦੇ ਹਨ।

ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦੌਰਾਨ ਕੱਟੇ ਫੁੱਲ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਸਟਾਲ ਅਤੇ 25 ਆਰਗੈਨਿਕ ਸਟਾਲ ਅਤੇ ਦੋ ਹਜ਼ਾਰ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ 25 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ ਗਏ।

ਇਹ ਸਾਲਾਨਾ ਫੁੱਲ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਪਟਿਆਲਾ ਦੀ ਵਿਰਾਸਤ, ਹਰਿਆਲੀ ਅਤੇ ਸੱਭਿਆਚਾਰਕ ਰੰਗਤ ਨੂੰ ਉਜਾਗਰ ਕਰਨ ਵਾਲਾ ਯਾਦਗਾਰੀ ਸਮਾਗਮ ਸਾਬਤ ਹੋਇਆ। ਸ਼ਹਿਰ ਵਾਸੀਆਂ ਦੀ ਭਾਰੀ ਹਾਜ਼ਰੀ ਨੇ ਦਰਸਾ ਦਿੱਤਾ ਕਿ ਪਟਿਆਲਾ ਆਪਣੇ ਇਤਿਹਾਸਕ ਬਗੀਚਿਆਂ ਅਤੇ ਵਿਰਸੇ ਨਾਲ ਡੂੰਘਾ ਪਿਆਰ ਰੱਖਦਾ ਹੈ ਅਤੇ ਇਨ੍ਹਾਂ ਨੂੰ ਸੰਭਾਲਣ ਲਈ ਹਮੇਸ਼ਾ ਤਤਪਰ ਰਹਿੰਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ, ਐਸ.ਡੀ.ਐਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਪਟਿਆਲਵੀ ਹਾਜ਼ਰ ਸਨ

Leave a Reply

Your email address will not be published. Required fields are marked *