ਪਟਿਆਲਾ ਨਿਊਜ਼ : ਹਰਪਾਲ ਸਿੰਘ ਵਿਰਕ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ

ਪਟਿਆਲਾ ਨਿਊਜ਼ : ਹਰਪਾਲ ਸਿੰਘ ਵਿਰਕ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ

ਪਟਿਆਲਾ ਨਿਊਜ਼ : ਹਰਪਾਲ ਸਿੰਘ ਵਿਰਕ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ

ਬਲਬੀਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਿਹਤ ਮੰਤਰੀ ਡਾ

ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਦਾ ਵਾਅਦਾ – ਹਰਪਾਲ ਸਿੰਘ ਵਿਰਕ

ਪਟਿਆਲਾ, 5 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅੱਜ ਇੱਥੇ ਨਗਰ ਸੁਧਾਰ ਟਰੱਸਟ ਦੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਉਪਰੰਤ ਆਪਣਾ ਅਹੁਦਾ ਸੰਭਾਲ ਲਿਆ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਹਰਪਾਲ ਸਿੰਘ ਵਿਰਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਇੱਕ ਮਿਹਨਤੀ ਅਤੇ ਜੁਝਾਰੂ ਆਗੂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਹੁਣ ਹੋਰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚੇਗਾ।

ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਦੀ ਸ਼ਲਾਘਾ ਕਰਦੇ ਹਨ ਅਤੇ ਉਨ੍ਹਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰੇਕ ਯੋਗ ਵਿਅਕਤੀ ਲਈ ਸਿਹਤ ਕਾਰਡ ਬਣਾਇਆ ਜਾਵੇਗਾ ਅਤੇ ਕੋਈ ਵੀ ਇਸ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ।

ਅਹੁਦਾ ਸੰਭਾਲਣ ਉਪਰੰਤ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ, ਇਮਾਨਦਾਰੀ ਅਤੇ ਤੇਜ਼ੀ ਲਿਆਉਣ ਲਈ ਵਚਨਬੱਧ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੀ ਸੇਵਾ ਕਰਨਗੇ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਪੀ.ਆਰ.ਟੀ.ਸੀ ਹਰਪਾਲ ਜੁਨੇਜਾ, ਚੇਅਰਮੈਨ ਪੰਜਾਬ ਐਗਰੋ ਫੂਡ ਗਰੇਨ ਬਲਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਪੀ.ਆਰ.ਟੀ.ਸੀ ਬਲਵਿੰਦਰ ਸਿੰਘ ਝਾੜਵਾਂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਦੀਪ ਸਿੰਘ ਦੀਪ ਸਿੰਘ ਸੂਬਾ ਸਕੱਤਰ, ਮਾਰਕਿਟ ਕਮੇਟੀ ਰਾਜਪੁਰ ਦੇ ਚੇਅਰਮੈਨ ਐਸ.ਡੀ.ਐਮ. ਸ਼ਿਵਰਾਜ ਸਿੰਘ ਵਿਰਕ, ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਗੁਰਮੀਤ ਸਿੰਘ ਧਮੋਲੀ, ਸੁਰਜੀਤ ਸਿੰਘ ਅਬਲੋਵਾਲ, ਅਮਰਜੀਤ ਸਿੰਘ ਭਾਟੀਆ, ਗੁਰਚਰਨ ਸਿੰਘ ਰੁਪਾਣਾ, ਰਘੁਬੀਰ ਸਿੰਘ ਗੋਪਾਲਪੁਰ, ਸੁਮਨ ਬੱਤਰਾ, ਸੁਖਦੇਵ ਸਿੰਘ ਔਲਖ, ਅਮਨ ਭੁੱਲਰ, ਵਿੱਕੀ ਘਨੌਰ, ਗੁਰਦੀਪ ਟਿਵਾਣਾ, ਐਡਵੋਕੇਟ ਸਿੰਘ ਰਾਹੁਲ ਗਾਂਧੀ, ਸੁਰੇਸ਼ ਕੁਮਾਰ ਗਾਂਧੀ, ਰੌਸ਼ਨ ਸਿੰਘ, ਜਸਬੀਰ ਸਿੰਘ, ਡਾ. ਦੀਪਕ, ਵੱਖ-ਵੱਖ ਜਥੇਬੰਦੀਆਂ ਦੇ ਆਗੂ, ਸਰਪੰਚ, ਐਮ.ਸੀ ਸਾਹਿਬਾਨ, ਆਪ ਪਾਰਟੀ ਦੇ ਵਰਕਰਾਂ ਸਮੇਤ ਪਟਿਆਲਾ ਸ਼ਹਿਰ ਦੇ ਸਮਾਜਿਕ ਅਤੇ ਧਾਰਮਿਕ ਵਰਗ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *