08/10/2026
ਪਟਿਆਲਾ: ਸਰੀਰਕ ਸਿੱਖਿਆ ਅਤੇ ਖੇਡਾਂ ਦੀ ਪਾਠ ਪੁਸਤਕ ਲੋਕ ਅਰਪਣ ਕੀਤੀ ਗਈ

ਪਟਿਆਲਾ: ਸਰੀਰਕ ਸਿੱਖਿਆ ਅਤੇ ਖੇਡਾਂ ਦੀ ਪਾਠ ਪੁਸਤਕ ਲੋਕ ਅਰਪਣ ਕੀਤੀ ਗਈ

ਪਟਿਆਲਾ, 16 ਨਵੰਬਰ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਨੇ ਡਾ: ਰਜਿੰਦਰ ਸੈਣੀ ਦੁਆਰਾ ਲਿਖੀ ਸਰੀਰਕ ਸਿੱਖਿਆ ਅਤੇ ਖੇਡ ਪਾਠ ਪੁਸਤਕ ਲੋਕ ਅਰਪਣ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ | ਡਾ: ਰਜਿੰਦਰ ਸੈਣੀ ਜੋ ਰਾਜਪੁਰਾ ਜ਼ੋਨ ਦੇ ਜਨਰਲ ਸਕੱਤਰ ਵੀ ਹਨ। ਉਨ੍ਹਾਂ ਦੱਸਿਆ ਕਿ ਇਹ ਪੁਸਤਕ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਸਿਲੇਬਸ ਅਨੁਸਾਰ ਹੈ।ਇਸ ਪੁਸਤਕ ਦਾ ਅੰਗਰੇਜ਼ੀ ਵਿੱਚ ਅਨੁਵਾਦ ਕਰਕੇ ਜਲਦੀ ਹੀ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖੇਡਾਂ ਦੇ ਕੋਆਰਡੀਨੇਟਰ ਡਾ: ਦਲਜੀਤ ਸਿੰਘ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ, ਅਮਨਿੰਦਰ ਸਿੰਘ ਬਾਬਾ, ਸਸੀ ਮਾਨ, ਜਸਵਿੰਦਰ ਸਿੰਘ ਛਪਾਰ, ਗੁਰਨਾਮ ਸਿੰਘ, ਅਰਸ਼ਦ ਖਾਨ, ਗੁਰਪ੍ਰੀਤ ਸਿੰਘ ਟਿਵਾਣਾ ਅਤੇ ਜਸਵਿੰਦਰ ਸਿੰਘ ਗੱਜੂ ਮਾਜਰਾ ਹਾਜ਼ਰ ਸਨ |