ਪਟਿਆਲਾ ਹਿੰਸਾ ਦੀ ਜਾਂਚ ਕਰ ਰਹੀ (SIT) ਵਿੱਚ ਦੋ ਹੋਰ ਮੈਂਬਰ ਸ਼ਾਮਲ ਪਟਿਆਲਾ ਵਿੱਚ 29 ਅਪ੍ਰੈਲ ਨੂੰ ਹੋਈ ਹਿੰਸਕ ਝੜਪ ਅੱਜ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਦਕਿ ਇਸ ਮਾਮਲੇ ‘ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਵਿੱਚ ਦੋ ਨਵੇਂ ਮੈਂਬਰ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਜ਼ਿਲ੍ਹਾ ਅਟਾਰਨੀ ਲੀਗਲ ਸ੍ਰੀ ਵਿਸ਼ਾਲ ਖੁੱਲਰ ਅਤੇ ਦੂਜਾ ਡਿਪਟੀ ਜ਼ਿਲ੍ਹਾ ਅਟਾਰਨੀ ਸ੍ਰੀ ਰਮਨ ਮਾਨ ਹੈ। ਇਸ ਤਰ੍ਹਾਂ ਹੁਣ ਇਸ ਜਾਂਚ ਕਮੇਟੀ ਵਿੱਚ ਕੁੱਲ 7 ਮੈਂਬਰ ਰਹਿ ਗਏ ਹਨ।
