ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਮਿਲੀ; ਨਵ-ਨਿਯੁਕਤ ਐਸਡੀਓ ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ


ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਸਦਕਾ ਮੈਨੂੰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ.) ਵਜੋਂ ਸਰਕਾਰੀ ਨੌਕਰੀ ਮਿਲ ਗਈ ਹੈ। ਇਹ ਗੱਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਅਨੂਬ ਸਿੰਗਲਾ ਨੇ ਕਹੀ। ਨਵ-ਨਿਯੁਕਤ ਐਸ.ਡੀ.ਓ.ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਤੋਂ ਨੌਕਰੀ ਮਿਲੀ। ਉਸ ਨੇ ਕਿਹਾ ਕਿ ਉਹ ਅਤੇ ਉਸ ਦਾ ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿਚ ਨੌਕਰੀ ਮਿਲੀ ਹੈ। ਜ਼ਹਿਰੀਲੀ ਗੈਸ ਲੀਕ ਮਾਮਲੇ ‘ਚ ਸਰਕਾਰ ਦੀ ਕਾਰਵਾਈ, ਪੀੜਤ ਪਰਿਵਾਰਾਂ ਨੂੰ ਮਿਲੇਗਾ ਮੁਆਵਜ਼ਾ! ਡੀ5 ਚੈਨਲ ਪੰਜਾਬ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸੂਬੇ ਦੇ ਯੋਗ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਕਰੀਬ 29 ਹਜ਼ਾਰ ਸਰਕਾਰੀ ਨੌਕਰੀਆਂ ਦਾ ਪ੍ਰਬੰਧ ਸੂਬੇ ਦੇ ਨੌਜਵਾਨਾਂ ਲਈ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਭਲਾਈ ਅਤੇ ਦੂਰਅੰਦੇਸ਼ੀ ਸੋਚ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਦੀ ਬਦੌਲਤ ਅੱਜ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਿੱਚ ਕਾਮਯਾਬ ਹੋ ਰਹੇ ਹਨ। ਨਵਜੋਤ ਸਿੱਧੂ ਨੇ ਪ੍ਰਕਾਸ਼ ਬਾਦਲ ਦੀ ਦੱਸੀ ਕਮਾਲ ਦੀ ਕਹਾਣੀ, ਸੁਣੋ ਦੋਸਤੋ। ਬੇਇੱਜ਼ਤੀ ਦਾ ਕੀ ਜਵਾਬ ਸੀ? ਉਨ੍ਹਾਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਰੋਜ਼ੀ-ਰੋਟੀ ਲਈ ਵਿਦੇਸ਼ ਜਾਣ ਦਾ ਖਿਆਲ ਛੱਡ ਕੇ ਇੱਥੇ ਹੀ ਸਖ਼ਤ ਮਿਹਨਤ ਕਰਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਨੌਕਰੀਆਂ ਵਿੱਚ ਸਖ਼ਤ ਮਿਹਨਤ ਅਤੇ ਯੋਗਤਾ ਨੂੰ ਪਹਿਲ ਦਿੰਦੀ ਹੈ। ਪੋਸਟ ਡਿਸਕਲੇਮਰ ਦੇ ਰਿਹਾ ਹੈ ਇਸ ਲੇਖ ਵਿੱਚ ਰਾਏ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *