ਇਸਲਾਮਾਬਾਦ: ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖ ਭਾਈਚਾਰਾ ਸੁਰੱਖਿਅਤ ਨਹੀਂ ਹੈ। ਪਿਸ਼ਾਵਰ ਵਿੱਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਿੱਚ ਸਿੱਖ ਭਾਈਚਾਰੇ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਸਿੱਖ ਵਿਅਕਤੀਆਂ ਦੇ ਨਾਂ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਹਨ। ਤੁਹਾਡੀ ਸਰਕਾਰ ‘ਚ ਖੁਦਕੁਸ਼ੀਆਂ ਨਹੀਂ ਰੁਕੀਆਂ, ਗਰੀਬ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ, ਆਹ ਦੇਖ ਲਓ ਕਿਸਾਨਾਂ ਦੀ ਜ਼ਿੰਦਗੀ! ਪੁਲਿਸ ਨੇ ਮੀਡੀਆ ਨੂੰ ਦੱਸਿਆ ਕਿ ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਪਿਸ਼ਾਵਰ ਦੇ ਸਰਬੰਦ ਇਲਾਕੇ ‘ਚ ਮਸਾਲੇ ਦੀ ਦੁਕਾਨ ਚਲਾ ਰਹੇ ਦੋ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਬਾਰੀ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਭਾਰੀ ਗਿਣਤੀ ‘ਚ ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਬੰਦੂਕਧਾਰੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਵਾਂ ਸਿੱਖਾਂ ਦੀਆਂ ਲਾਸ਼ਾਂ ਨੂੰ ਵੀ ਨੇੜੇ ਦੇ ਹਸਪਤਾਲ ਪਹੁੰਚਾਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸ਼ਖ਼ਸੀਅਤਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
