ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅੱਜ ‘ਗਰੀਬ ਕਲਿਆਣ ਸੰਮੇਲਨ’ ਅਤੇ ਭਲਕੇ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਪ੍ਰਸਤਾਵਿਤ ਸਥਾਨ ਦਿ ਰਿਜ ਸ਼ਿਮਲਾ ਦਾ ਦੌਰਾ ਕੀਤਾ।
ਮੁੱਖ ਮੰਤਰੀ ਨੇ ਸਮਾਗਮ ਨੂੰ ਇਤਿਹਾਸਕ ਬਣਾਉਣ ਲਈ ਪ੍ਰਬੰਧਕਾਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਲਾਭਪਾਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦੌਰਾਨ ਸਹੀ ਸੰਪਰਕ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਵਾਹਨਾਂ ਦੀ ਸੁਚਾਰੂ ਢੰਗ ਨਾਲ ਚਲਾਉਣ, ਬੱਸਾਂ ਦੀ ਪਾਰਕਿੰਗ ਅਤੇ ਹੋਰ ਵਾਹਨਾਂ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ।
ਜੈ ਰਾਮ ਠਾਕੁਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਮੈਗਾ ਈਵੈਂਟ ਕਾਰਨ ਆਮ ਲੋਕਾਂ ਅਤੇ ਸੈਲਾਨੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸ਼ਹਿਰੀ ਵਿਕਾਸ ਮੰਤਰੀ ਸੁਰੇਸ਼ ਭਾਰਦਵਾਜ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਪ੍ਰਦੇਸ਼ ਭਾਜਪਾ ਦੇ ਸਹਿ-ਇੰਚਾਰਜ ਸੰਜੇ ਟੰਡਨ, ਸਟੇਟ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਖੁਸ਼ੀ ਰਾਮ ਬਲਨਾਹਟਾ, ਹਿਮਫੈੱਡ ਦੇ ਚੇਅਰਮੈਨ ਗਣੇਸ਼ ਦੱਤ, ਪ੍ਰਮੁੱਖ ਸਕੱਤਰ ਆਈ.ਟੀ. ਡਾ. ਰਜਨੀਸ਼ ਆਦਿ ਹਾਜ਼ਰ ਸਨ।
The post ਮੁੱਖ ਮੰਤਰੀ ਨੇ ਪੀਐਮ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰਿਜ ਦਾ ਦੌਰਾ ਕੀਤਾ appeared first on