ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਅੱਜ ਸ੍ਰੀ ਪ੍ਰੀਤ ਕੰਵਲ ਸਿੰਘ ਨੇ ਸੰਯੁਕਤ ਡਾਇਰੈਕਟਰ ਅਤੇ ਸ੍ਰੀ ਗੁਰਮੀਤ ਸਿੰਘ ਖਹਿਰਾ ਨੇ ਡਿਪਟੀ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਕੀਤੀ ਗਈ ਹੈ। D5 ਚੈਨਲ ਪੰਜਾਬੀ ਪ੍ਰੀਤ ਕੰਵਲ ਸਿੰਘ ਟੀ.ਵੀ. ਅਤੇ ਅਖਬਾਰ ਖੇਤਰ ਵਿੱਚ ਕੰਮ ਕਰਨ ਦਾ ਲੰਮਾ ਤਜਰਬਾ ਹੈ। ਉਸਨੇ 2011 ਵਿੱਚ ਸਹਾਇਕ ਲੋਕ ਸੰਪਰਕ ਅਫ਼ਸਰ ਵਜੋਂ ਆਪਣੀ ਸੇਵਾ ਸ਼ੁਰੂ ਕੀਤੀ ਅਤੇ 2015 ਵਿੱਚ ਸੂਚਨਾ ਅਤੇ ਲੋਕ ਸੰਪਰਕ ਅਫ਼ਸਰ ਬਣੇ।ਸਰਕਾਰੀ ਸੇਵਾ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਰੋਪੜ ਅਤੇ ਮੁਹਾਲੀ ਵਿਖੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਸੈਕਸ਼ਨ ਵਜੋਂ ਸੇਵਾਵਾਂ ਨਿਭਾਈਆਂ। ਵੱਡੇ ਲੀਡਰਾਂ ਦਾ ਨਾਂ ਆਇਆ ਸਾਹਮਣੇ, ਵਿਭਾਗ ਵਿੱਚ ਡਿਪਟੀ ਡਾਇਰੈਕਟਰ ਦੇ ਅਹੁਦੇ ‘ਤੇ ਰਹੇ ਗੁਰਮੀਤ ਸਿੰਘ ਖਹਿਰਾ ਨੂੰ ਵੀ ਟੀ.ਵੀ. ਪੱਤਰਕਾਰੀ ਦਾ ਲੰਬਾ ਤਜਰਬਾ ਹੈ। ਸਾਲ 2011 ਵਿੱਚ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਜੁਆਇਨ ਕੀਤੇ ਸ੍ਰੀ ਖਹਿਰਾ ਨੇ ਵਿਭਾਗ ਦੇ ਪ੍ਰੈੱਸ ਸੈਕਸ਼ਨ, ਇਸ਼ਤਿਹਾਰ ਸ਼ਾਖਾ ਸਮੇਤ ਬਰਨਾਲਾ ਅਤੇ ਰੋਪੜ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
