ਮੁੰਬਈ— ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਹਾਲ ਹੀ ‘ਚ ਦਿਹਾਂਤ ਹੋ ਗਿਆ ਹੈ। ਪਿਛਲੇ 42 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਨੇ ਆਖਰਕਾਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਰਾਜੂ ਸ਼੍ਰੀਵਾਸਤਵ ਨੇ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕਾਮੇਡੀ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਰਾਜੂ ਸ੍ਰੀਵਾਸਤਵ ਦਾ ਅੱਜ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਾਜੂ ਸ਼੍ਰੀਵਾਸਤਵ ਦੀ ਮੌਤ ‘ਤੇ ਪੂਰੀ ਇੰਡਸਟਰੀ ਸੋਗ ‘ਚ ਹੈ। ਆਸ਼ੂ ਤੋਂ ਬਾਅਦ ਇੱਕ ਹੋਰ ਵੱਡੇ ਲੀਡਰ ਦਾ ਨੰਬਰ! ਗ੍ਰਿਫਤਾਰੀ ਦੀ ਤਿਆਰੀ ‘ਚ ਵਿਜੀਲੈਂਸ D5 Channel Punjabi ਉੱਤਰ ਪ੍ਰਦੇਸ਼ ਦੇ ਸੈਰ ਸਪਾਟਾ ਮੰਤਰੀ ਸੁਨੀਲ ਪਾਲ, ਮਧੁਰ ਭੰਡਾਰਕਰ, ਅਹਿਸਾਨ ਕੁਰੈਸ਼ੀ ਆਦਿ ਰਾਜੂ ਸ਼੍ਰੀਵਾਸਤਵ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਸ਼ਮਸ਼ਾਨਘਾਟ ਪਹੁੰਚੇ। ਸਾਰਿਆਂ ਨੇ ਨਮ ਅੱਖਾਂ ਨਾਲ ਰਾਜੂ ਸ੍ਰੀਵਾਸਤਵ ਨੂੰ ਅਲਵਿਦਾ ਕਿਹਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
