ਚੰਡੀਗੜ੍ਹ: ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਕੀਤੀ ਗਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਨੂੰ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਸ਼ਰਧਾਂਜਲੀ ਭੇਟ ਕੀਤੀ। ਅੱਜ ਹੋਈ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਗਈ ਹੈ। ਦੋਰਾਹਾ ‘ਚ ਇਕ ਨੌਜਵਾਨ ਨੇ ਰੇਲਵੇ ਲਾਈਨ ਨਹਿਰ ਦੇ ਪੁਲ ‘ਤੇ ਚੜ੍ਹ ਕੇ ਪ੍ਰਸ਼ਾਸਨ ਦੀ ਤਬਾਹੀ ਮਚਾਈ। ਪੀਸੀਐਸ ਵੱਲੋਂ ਹੁਣ ਅਧਿਕਾਰੀਆਂ ਦੀਆਂ 59 ਨਵੀਆਂ ਅਸਾਮੀਆਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਅਧਿਕਾਰੀਆਂ ਦੀ ਗਿਣਤੀ 310 ਤੋਂ ਵਧ ਕੇ 369 ਹੋ ਗਈ ਹੈ।ਪੰਚਾਇਤੀ ਰਾਜ ਐਕਟ 1994 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਹੁਣ ਇਹ ਚੋਣ ਬਿਨਾਂ ਪਾਰਟੀ ਚੋਣ ਨਿਸ਼ਾਨ ਤੋਂ ਲੜੀ ਜਾਵੇਗੀ। ਮਲੇਰਕੋਟਲਾ ਨੂੰ ਸਬ-ਡਵੀਜ਼ਨ ਤੋਂ ਸੈਸ਼ਨ ਡਵੀਜ਼ਨ ਬਣਾ ਕੇ ਸੈਸ਼ਨ ਕੋਰਟ ਬਣਾਇਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
