ਪੰਜਾਬ ’ਚ ਨਗਰ ਨਿਗਮ ਚੋਣਾਂ ਫਿਰ ਹੋਈਆਂ ਮੁਲਤਵੀ ⋆ D5 News


ਚੰਡੀਗੜ੍ਹ, 4 ਨਵੰਬਰ, 2023: ਪੰਜਾਬ ’ਚ ਨਗਰ ਨਿਗਮ ਚੋਣਾਂ ਮੁਲਤਵੀ ਹੋ ਗਈਆਂ ਹਨ। ਸੂਬਾਈ ਚੋਣ ਕਮਿਸ਼ਨ ਨੇ ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਚਿੱਠੀ ਵਿਚ ਲਿਖਿਆ ਹੈ ਕਿ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ 21 ਨਵੰਬਰ ਤੱਕ ਪ੍ਰਕਾਸ਼ਤ ਕੀਤੀਆਂ ਜਾਣ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਇਹ ਚੋਣਾਂ ਦਸੰਬਰ ਜਾਂ ਜਨਵਰੀ ਮਹੀਨੇ ਵਿਚ ਹੋ ਸਕਦੀਆਂ ਹਨ
ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਵਾਰਡਬੰਦੀ ਕਰਵਾਉਂਦੀ ਹੈ। ਜਿਸ ਵਿੱਚ ਕਿਸੇ ਮਕਾਨ ਜਾਂ ਗਲੀ ਨੂੰ ਨਵੇਂ ਵਾਰਡ ‘ਚ ਸ਼ਿਫ਼ਟ ਕਰਨਾ ਹੈ ਜਾਂ ਨਹੀਂ ਇਹ ਤੈਅ ਕੀਤਾ ਜਾਂਦਾ ਹੈ ਅਤੇ ਵਾਰਡ ਨੂੰ ਅਪਗ੍ਰੇਡ ਕਰਨਾ ਇਹ ਵੀ ਦੇਖਿਆ ਜਾਂਦਾ ਹੈ। ਜੋ ਹਾਲੇ ਤੱਕ ਸਥਾਨਕ ਸਰਕਾਰਾਂ ਵਿਭਾਗ ਇਹ ਕਰਵਾਉਂਣ ਵਿੱਚ ਕਾਮਯਾਬ ਨਹੀਂ ਹੋ ਸਕਿਆ ਸੀ। ਜਿਸ ਕਰਕੇ 15 ਨਵੰਬਰ ਤੱਕ ਇਹ ਚੋਣਾਂ ਨਹੀਂ ਹੋ ਸਕਣਗੀਆਂ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *