ਪੰਜਾਬ ਵਿੱਚ ਹੜ੍ਹਾਂ ਕਾਰਨ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ‘ਚੋਂ ਫਰੀਦਕੋਟ ‘ਚ 3, ਰੋਪੜ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ‘ਚ 2-2 ਅਤੇ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ‘ਚ 1-1 ਮੌਤ ਹੋਈ ਹੈ। ਇਸ ਦੇ ਨਾਲ ਹੀ 5 ਲੋਕ ਵੀ ਲਾਪਤਾ ਹਨ, ਜਿਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ 12 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹੜ੍ਹ ਦਾ ਪ੍ਰਭਾਵ 14 ਜ਼ਿਲ੍ਹਿਆਂ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਸੰਗਰੂਰ ਵਿੱਚ 1 ਹਜ਼ਾਰ ਏਕੜ ਫ਼ਸਲ ਤਬਾਹ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
