08/10/2026

ਪ੍ਰਿਯੰਕ ਕਾਨੂੰਗੋ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਵੱਲੋਂ ਬਲਾਤਕਾਰ ਦੇ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਮੰਗ ਕਰਨ ਦੇ ਦੋਸ਼ਾਂ ਦਾ ਨੋਟਿਸ ਲਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਹ ਦੋਸ਼ ਪੰਜਾਬ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੇ ਲਗਾਏ ਹਨ।

ਪ੍ਰਿਯੰਕ ਕਾਨੂੰਗੋ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਮਿਸ਼ਨ ਨੇ ਇਹ ਮਾਮਲਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਮਹਿਲਾ ਸੁਰੱਖਿਆ ਡਿਵੀਜ਼ਨ ਨੂੰ ਵੀ ਭੇਜ ਦਿੱਤਾ ਹੈ।

ਐਕਸ਼ਨ ਟੇਕਨ ਰਿਪੋਰਟ ਦੇ ਅਧਾਰ ‘ਤੇ ਕਮਿਸ਼ਨ ਅਗਲੀ ਕਾਰਵਾਈ ਕਰੇਗਾ।