ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਕੋਹਲੀ ਦੀ ਕੀਤੀ ਤਾਰੀਫ ਪਟਿਆਲਾ ਦੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਚੋਣਾਂ 2022 ਵਿੱਚ ‘ਆਪ’ ਦੇ ਅਜੀਤਪਾਲ ਸਿੰਘ ਕੋਹਲੀ ਨੇ ਲਗਭਗ 20,000 ਵੋਟਾਂ ਨਾਲ ਹਰਾਇਆ ਸੀ। ਕੋਹਲੀ ਨੂੰ 48,104 ਵੋਟਾਂ ਮਿਲੀਆਂ ਸਨ, ਅਮਰਿੰਦਰ ਸਿੰਘ ਸਿਰਫ਼ 28,231 ਵੋਟਾਂ ਹੀ ਹਾਸਲ ਕਰ ਸਕੇ ਸਨ। ਅਕਾਲੀ ਦਲ ਦੇ ਹਰਪਾਲ ਜੁਨੇਜਾ 11,835 ਵੋਟਾਂ ਲੈ ਕੇ ਤੀਜੇ ਸਥਾਨ ‘ਤੇ ਰਹੇ ਅਤੇ ਕਾਂਗਰਸ ਦੇ ਵਿਸ਼ਨੂੰ ਸ਼ਰਮਾ ਸਿਰਫ਼ 9,871 ਵੋਟਾਂ ਹੀ ਹਾਸਲ ਕਰ ਸਕੇ।
