ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਮੈਂ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਦਾ ਆਸ਼ੀਰਵਾਦ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਵਿਜੀਲੈਂਸ ਦੀ ਛਾਪੇਮਾਰੀ ਦੀ ਵੀਡੀਓ ਆਈ, ਅੰਦਰ ਪਾ ਦਿੱਤਾ ਗਿਆ ਕੁੰਡੀ, ਫਿਰ ਅਫਸਰਾਂ ਨੇ ਨਹੀਂ ਸੁਣੀ D5 Channel Punjabi ਰਾਜਪਾਲ ਨੇ ਕਿਹਾ ਮਹਾਸ਼ਿਵਰਾਤਰੀ ਭਗਵਾਨ ਸ਼ਿਵ ਅਤੇ ਦੇਵੀ ਪਾਰਵਤੀ ਦੇ ਵਿਆਹ ਦਾ ਸ਼ੁਭ ਦਿਨ ਹੈ। ਭਾਰਤੀ ਸੰਸਕ੍ਰਿਤੀ ਵਿੱਚ ਇਸ ਦਿਨ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਸੂਬੇ ਸਮੇਤ ਸਮੁੱਚੇ ਦੇਸ਼ ਦੇ ਲੋਕ ਪੁਰਾਤਨ ਸਮੇਂ ਤੋਂ ਹੀ ਸ਼ਿਵਰਾਤਰੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਉਂਦੇ ਆ ਰਹੇ ਹਨ। ਕਿਸਾਨਾਂ ਦੀ ਕਰਜ਼ਾ ਮੁਆਫ਼ੀ ‘ਚ ਵੱਡਾ ਘਪਲਾ, ਹੁਣ ਕਿਸਾਨਾਂ ਨੂੰ ਚੁਕਾਉਣੇ ਪੈਣਗੇ ਪੈਸੇ! | D5 Channel Punjabi ਉਨ੍ਹਾਂ ਕਾਮਨਾ ਕੀਤੀ ਕਿ ਮਹਾਸ਼ਿਵਰਾਤਰੀ ਦਾ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਦੇਸ਼ ਅਤੇ ਸੂਬੇ ਦੇ ਲੋਕਾਂ ਦੇ ਜੀਵਨ ਨੂੰ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਭਰ ਦੇਵੇ। ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ, “ਆਓ ਅਸੀਂ ਭਗਵਾਨ ਸ਼ਿਵ ਅੱਗੇ ਪ੍ਰਾਰਥਨਾ ਕਰੀਏ ਕਿ ਉਹ ਸਾਨੂੰ ਆਪਣੀਆਂ ਕਮੀਆਂ ਨੂੰ ਦੂਰ ਕਰਨ ਦੀ ਹਿੰਮਤ ਅਤੇ ਤਾਕਤ ਦੇਣ।” ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।