ਪੰਜਾਬ ਨੇ ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਰਾਸ਼ਟਰੀ ਖੇਡਾਂ ਵਿੱਚ 1 ਸੋਨ, 5 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤੇ।


ਗੁਜਰਾਤ/ਚੰਡੀਗੜ੍ਹ: ਪੰਜਾਬ ਨੇ ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਅੱਜ 1 ਸੋਨ, 5 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤੇ। ਪੰਜਾਬ ਨੇ ਹੁਣ ਤੱਕ 12 ਸੋਨ, 19 ਚਾਂਦੀ ਅਤੇ 16 ਕਾਂਸੀ ਦੇ ਤਗਮਿਆਂ ਨਾਲ ਕੁੱਲ 47 ਤਗਮੇ ਜਿੱਤੇ ਹਨ। ਅੱਜ ਤਲਵਾਰਬਾਜ਼ੀ ਵਿੱਚ ਵਰਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਧਰੁਵ ਵਾਲੀਆ ਦੀ ਟੀਮ ਨੇ ਸੋਨ ਤਗਮਾ ਜਿੱਤਿਆ। ਐਸਜੀਪੀਸੀ ਵੱਲੋਂ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ, ਜੰਮੂ ਦੇ ਡੀਜੀਪੀ ਦੀ ਹੱਤਿਆ ਡੀ5 ਚੈਨਲ ਪੰਜਾਬੀ ਅਥਲੈਟਿਕਸ ਵਿੱਚ ਟਵਿੰਕਲ ਨੇ 800 ਮੀਟਰ ਦੌੜ, ਮੰਜੂ ਰਾਣੀ ਨੇ 35 ਕਿਲੋਮੀਟਰ ਵਾਕ, ਤੀਰਅੰਦਾਜ਼ੀ ਵਿੱਚ ਅਜ਼ਾਦਵੀਰ, ਸਾਈਕਲਿੰਗ ਅਤੇ ਤਲਵਾਰਬਾਜ਼ੀ ਵਿੱਚ ਵਿਸ਼ਵਜੀਤ ਸਿੰਘ ਨੇ ਚਾਂਦੀ ਦੇ ਤਗਮੇ ਜਿੱਤੇ। ਮਨਪ੍ਰੀਤ ਕੌਰ ਨੇ ਵੇਟਲਿਫਟਿੰਗ 87 ਕਿਲੋ ਵਰਗ ਵਿੱਚ ਅਤੇ ਅਮਰਜੀਤ ਸਿੰਘ ਨੇ ਸਾਈਕਲਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *