ਮੀਟਿੰਗ ਵਿੱਚ ਕੇਂਦਰੀ ਏਜੰਸੀਆਂ ਦੇ ਪੰਜਾਬ ਪੁਲਿਸ ਦੇ ਨੁਮਾਇੰਦੇ ਵੀ ਮੌਜੂਦ ਸਨ: ਏ.ਡੀ.ਜੀ.ਪੀ.- ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੀ ਸੁਰੱਖਿਆ ਵਧਾਉਣ ਲਈ 20 ਕਰੋੜ ਰੁਪਏ ਜਾਰੀ ਕੀਤੇ ਗਏ। – ਰਾਤ ਸਮੇਂ ਨਿਗਰਾਨੀ ਲਈ ਸਰਹੱਦ ‘ਤੇ ਲਗਾਏ ਜਾਣਗੇ ਸੀਸੀਟੀਵੀ – ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜਾਬ ਪੁਲਿਸ ਦੇਵੇਗੀ 1 ਲੱਖ ਰੁਪਏ ਦਾ ਨਗਦ ਇਨਾਮ – ਬੀਐਸਐਫ ਵੱਲੋਂ ਵੱਖਰੇ ਤੌਰ ‘ਤੇ ਵਿਅਕਤੀ ਦਾ ਸਨਮਾਨ ਕੀਤਾ ਜਾਵੇਗਾ ਅਤੇ ਪਛਾਣ ਗੁਪਤ ਰੱਖੀ ਜਾਵੇਗੀ। ਚੰਡੀਗੜ੍ਹ: ਸਰਹੱਦ ‘ਤੇ ਵੱਧ ਰਹੀਆਂ ਡਰੋਨ ਗਤੀਵਿਧੀਆਂ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਅੱਜ ਇੱਕ ਅਹਿਮ ਮੀਟਿੰਗ ਕੀਤੀ। ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਫਿਰੋਜ਼ਪੁਰ ਅਤੇ ਬਾਰਡਰ ਰੇਂਜ ਦੇ ਡੀਆਈਜੀ ਸਮੇਤ ਫੌਜ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਕੇਂਦਰੀ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੀ ਸੁਰੱਖਿਆ ਵਧਾਉਣ ਲਈ 20 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਡਰੋਨ ਗਤੀਵਿਧੀਆਂ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਕਈ ਫੈਸਲੇ ਲਏ ਗਏ ਹਨ। ਪੁਲਿਸ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਪੰਜਾਬ ਪੁਲਿਸ ਵੱਲੋਂ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਉਸਨੂੰ ਵੱਖਰੇ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਸੰਬੋਧਨ ਦੌਰਾਨ ਅੱਗੇ ਦੱਸਿਆ ਕਿ NIA ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 50 ਤੋਂ ਵੱਧ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਕਰੀਬ 146 ਹੋਰ ਟਿਕਾਣਿਆਂ ‘ਤੇ ਵੀ ਤਲਾਸ਼ੀ ਲਈ ਹੈ। ਦਾ ਅੰਤ
