ਪੰਜਾਬ ਭਾਜਪਾ ਦਿਨ-ਬ-ਦਿਨ ਮਜ਼ਬੂਤ ​​ਹੋ ਰਹੀ ਹੈ :- ਗਜੇਂਦਰ ਸਿੰਘ ਸ਼ੇਖਾਵਤ


ਪੰਜਾਬ ਭਾਜਪਾ ਦਿਨ-ਬ-ਦਿਨ ਮਜ਼ਬੂਤ ​​ਹੁੰਦੀ ਜਾ ਰਹੀ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਅੱਜ ਪੰਜਾਬ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ ਅਤੇ ਗੁਰਮੁਖ ਸਿੰਘ ਬਲੇਰ ਦੇ ਸਿਆਸੀ ਸਕੱਤਰ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਕੇਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਭਾਜਪਾ ਮੁੱਖ ਵਿਰੋਧੀ ਪਾਰਟੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਤਰਨਤਾਰਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *