ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਿੱਚ ਸੋਮਵਾਰ ਨੂੰ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਮੰਤਰੀ ਮੰਡਲ ਵਿੱਚ 4 ਜਾਂ 5 ਨਵੇਂ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਇਸ ਵਿੱਚ ਇੱਕ ਮਹਿਲਾ ਵਿਧਾਇਕ ਵੀ ਸ਼ਾਮਲ ਹੋ ਸਕਦੀ ਹੈ। ਫਰਜ਼ੀ ਡੇਰੇ ਮੁਖੀ ਪੈਰੋਲ ‘ਤੇ? ਸਮਰਥਕਾਂ ਦਾ ਖੁਲਾਸਾ, ਅਸਲੀ ਡੇਰਾ ਮੁਖੀ ਗਾਇਬ? ਪੰਜਾਬ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦੇ ਮੰਤਰੀ ਬਣਨ ਦੀ ਪੂਰੀ ਤਿਆਰੀ ਹੈ। ਮਿਲੀ ਜਾਣਕਾਰੀ ਅਨੁਸਾਰ ਕੁੱਲ ਪੰਜ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ, ਜਿਨ੍ਹਾਂ ਵਿਚੋਂ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਜਾਂ ਸਰਵਜੀਤ ਕੌਰ ਮਾਣੂੰਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਮੂਸੇਵਾਲਾ ਮਾਮਲੇ ‘ਚ ਵੱਡਾ ਖੁਲਾਸਾ, ਕੇਂਦਰੀ ਏਜੰਸੀ ਨੇ ਖੋਲ੍ਹੇ ਭੇਦ! ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਉਣ ਵਾਲੇ ਅਨਮੋਲ ਗਗਨ ਮਾਨ, ਪ੍ਰਿੰਸੀਪਲ ਬੁੱਧ ਰਾਮ ਅਤੇ ਅਜੀਤਪਾਲ ਕੋਹਲੀ ਦੇ ਨਾਂ ਵੀ ਚਰਚਾ ਵਿੱਚ ਹਨ। ਇਸ ਮਾਮਲੇ ਨੂੰ ਅਜੇ ਤੱਕ ਗੁਪਤ ਰੱਖਿਆ ਜਾ ਰਿਹਾ ਹੈ ਕਿਉਂਕਿ ਦਿੱਲੀ ਮੀਟਿੰਗ ਵਿੱਚ ਸਿਰਫ਼ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਰਾਘਵ ਚੱਢਾ ਹੀ ਮੌਜੂਦ ਸਨ। ਇਨ੍ਹਾਂ ਤਿੰਨਾਂ ਨੂੰ ਹੀ ਪਤਾ ਹੈ ਕਿ ਕਿਹੜੇ ਵਿਧਾਇਕ ਦੀ ਲਾਟਰੀ ਨਿਕਲੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
