ਸਮਾਚਾਰ ਪ੍ਰਾਪਤ ਹੋਇਆ ਹੈ ਕਿ ਪਿੰਡ ਬੱਲ ਖੁਰਦ ਕੋਲ ਪੰਜਾਬ ਰੋਡਵੇਜ਼ ਦੀ ਬੱਸ ਦੀ ਲਪੇਟ ‘ਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਭਜਨ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜਸਬੀਰ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਮੁਰਾਦਪੁਰਾ ਥਾਣਾ ਕੰਬੋਅ ਆਪਣੇ ਡਿਸਕਵਰ ਮੋਟਰਸਾਈਕਲ ਨੰਬਰ ਪੀ.ਬੀ.02 ਈ 2483 ‘ਤੇ ਸਵਾਰ ਹੋ ਕੇ ਫਤਿਹਗੜ੍ਹ ਚੂੜੀਆਂ ਰੋਡ ਪਿੰਡ ਮਹਾਦੀਪੁਰਾ ਨੂੰ ਜਾ ਰਹੇ ਸਨ ਅਤੇ ਉਥੋਂ ਪੰਜਾਬ ਰੋਡਵੇਜ਼ ਬੱਸ ਨੰਬਰ ਪੀਬੀ 02 ਡੀਓ 9038 ਦੀ ਲਪੇਟ ਵਿੱਚ ਆ ਗਈ, ਜਿਸ ਦੌਰਾਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਦੋਂ ਕਿ ਸਥਾਨਕ ਲੋਕਾਂ ਨੇ ਮੌਕੇ ਤੋਂ ਬੱਸ ਚਾਲਕ ਨੂੰ ਫੜ ਕੇ ਉਸ ਦੀ ਕੁੱਟਮਾਰ ਕਰ ਕੇ ਪੁਲਸ ਹਵਾਲੇ ਕਰ ਦਿੱਤਾ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬੱਲ ਖੁਰਦ ਦੇ ਏ.ਐਸ.ਆਈ ਜਸਬੀਰ ਸਿੰਘ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ ਹੜ੍ਹ: ਡੇਰਾ ਬਾਬਾ ਨਾਨਕ ਦੇ ਪਿੰਡ ਘੋਨੇਵਾਲ ‘ਚ ਹੜ੍ਹ ਵਰਗੇ ਹਾਲਾਤ…
ਇਸ ਸੜਕ ਹਾਦਸੇ ਤੋਂ ਬਾਅਦ ਗੁੱਸੇ ‘ਚ ਆਏ ਸਥਾਨਕ ਲੋਕਾਂ ਨੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਸੜਕ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।