ਚੰਡੀਗੜ੍ਹ, 20 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਵਣ ਨਿਗਮ ਐਸ.ਏ.ਐਸ.ਨਗਰ ਦੇ ਦਫਤਰ ਵਿੱਚ ਬਤੌਰ ਦਫਤਰ ਸਹਾਇਕ (ਡਾਟਾ ਐਂਟਰੀ ਆਪਰੇਟਰ) ਕੰਮ ਕਰਦੇ ਗੁਰਦਰਸ਼ਨ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪ੍ਰਿੰਸ ਵਰਮਾ, ਵਾਸੀ ਸੈਕਟਰ-39, ਚੰਡੀਗੜ੍ਹ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਸਦੀ ਫਰਮ ‘ਪੰਜਾਬ ਟਿੰਬਰ’ ਗਣੇਸ਼ ਬਿਲਡਿੰਗ, ਸ੍ਰੀ ਗੰਗਾ ਨਗਰ, ਰਾਜਸਥਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਮਹਿਤਾ ਚੌਕ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਕਾਰੀਡੋਰ ਤੱਕ ਸੜਕ ਦਾ ਕੰਮ ਕਰ ਰਹੀ ਸੀ। ਦੋਵਾਂ ਪਾਸਿਆਂ ਦੇ ਦਰੱਖਤਾਂ ਨੂੰ ਕੱਟਣ ਦਾ ਕੰਮ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕੀਤਾ ਕਿ ਉਕਤ ਮਾਮਲੇ ਵਿੱਚ ਰਾਜ ਜੰਗਲਾਤ ਨਿਗਮ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਲਈ ਉਕਤ ਦਫਤਰ ਸਹਾਇਕ ਗੁਰਦਰਸ਼ਨ ਸਿੰਘ ਨੇ ਉਸ (ਸ਼ਿਕਾਇਤਕਰਤਾ) ਤੋਂ ਉਸ ਨੂੰ ਅਲਾਟ ਕੀਤੇ ਕੰਮ ਦਾ 1.5% ਕਮਿਸ਼ਨ (ਕੁੱਲ 6,00,000 ਰੁਪਏ) ਦੀ ਮੰਗ ਕੀਤੀ। ਫਰਮ ਕਰ ਰਿਹਾ ਹੈ, ਉਸਨੇ ਇਹ ਵੀ ਦੱਸਿਆ ਕਿ ਉਕਤ ਦੋਸ਼ੀ ਨੇ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਰਿਸ਼ਵਤ ਵਜੋਂ ਲਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਵਿੱਚ ਦੋਸ਼ਾਂ ਦੀ ਪੁਸ਼ਟੀ ਕਰਨ ਉਪਰੰਤ ਆਰਥਿਕ ਅਪਰਾਧ ਸ਼ਾਖਾ ਪੰਜਾਬ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਸ਼ੀ ਦੇ ਖਿਲਾਫ ਥਾਣਾ ਵਿਜੀਲੈਂਸ ਬਿਓਰੋ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮੁਕੱਦਮਾ ਨੰਬਰ 26 ਮਿਤੀ 19-12-2022 ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
