ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਮਨਪ੍ਰੀਤ ਬਾਦਲ ਨੂੰ ਸੋਮਵਾਰ ਸਵੇਰੇ 10 ਵਜੇ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਵਿਜੀਲੈਂਸ ਵੱਲੋਂ ਭੇਜੇ ਨੋਟਿਸ ‘ਚ ਸਰਕਾਰੀ ਜਾਇਦਾਦ ਨੂੰ ਸਸਤੇ ਭਾਅ ‘ਤੇ ਵੇਚਣ ਦੀ ਗੱਲ ਕੀਤੀ ਗਈ ਹੈ। ਅਸਲ ਵਿਚ ਜਦੋਂ ਮਨਪ੍ਰੀਤ ਸਿੰਘ ਬਾਦਲ ਪੰਜਾਬ ਦੇ ਵਿੱਤ ਮੰਤਰੀ ਸਨ ਤਾਂ ਬੰਠਿਡਾ ਵਿਖੇ ਸਰਕਾਰੀ ਜਾਇਦਾਦ ਬਹੁਤ ਘੱਟ ਰੇਟ ‘ਤੇ ਵੇਚੀ ਗਈ ਸੀ। ਵਿਜੀਲੈਂਸ ਹੁਣ ਸੋਮਵਾਰ ਨੂੰ ਸਾਬਕਾ ਵਿੱਤ ਮੰਤਰੀ ਤੋਂ ਪੁੱਛਗਿੱਛ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
