ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਪੰਜਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰਾ ਭਾਟੀਆ ਨੇ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ। ਵਰਿੰਦਰਾ ਭਾਟੀਆ ਨੇ ਦੱਸਿਆ ਕਿ ਪਹਿਲਾਂ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਜਾਣਾ ਸੀ ਪਰ ਕੁਝ ਵਿਭਾਗੀ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਸਰਪ੍ਰਸਤ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾ ਕੇ ਰੋਲ ਨੰਬਰ ਜਾਂ ਨਾਮ ਅਨੁਸਾਰ ਨਤੀਜਾ ਦੇਖ ਸਕਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।