ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਮਾਲ ਵਿਭਾਗ ਦੇ ਕਰਮਚਾਰੀਆਂ ਨੇ ਹੜਤਾਲ ਖਤਮ ਕਰ ਦਿੱਤੀ


ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਅੱਜ ਮਾਲ ਵਿਭਾਗ ਦੇ ਕਰਮਚਾਰੀਆਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਅਫਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਸਾਰੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ•ਾਂ ਅੱਗੇ ਕਿਹਾ ਕਿ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ•ਾਂ ਨੂੰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਹੜਤਾਲੀ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਆਪਣੀ ਡਿਊਟੀ ਨਿਭਾਉਣ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮਾਲ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਦਰਸ਼ੀ ਢੰਗ ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ ‘ਤੇ ਵਾਪਸ ਆਉਣਗੇ। ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੀਨਿਊ ਆਫੀਸਰਜ਼ ਐਸੋਸੀਏਸ਼ਨ ਦੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *