ਫਰਵਰੀ ਮਹੀਨੇ ਸਰਕਾਰ ਦੀ NRI ਮਿਲਣੀ, ਵੱਟਸਅੱਪ ਨੰਬਰ ‘ਤੇ ਭੇਜੋ ਸ਼ਿਕਾਇਤਾਂ, ਹੁਣ ਤੱਕ 605 ਅਰਜ਼ੀਆਂ ਦਾ ਹੋ ਚੁੱਕਿਆ ਨਿਪਟਾਰਾ


ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਫਰਵਰੀ ਤੋਂ ਐਨ.ਆਰ.ਆਈ ਮੀਟ ਪ੍ਰੋਗਰਾਮ ਕਰਵਾਏਗੀ। ਰਾਜ ਭਰ ਵਿੱਚ 23 ਜ਼ਿਲ੍ਹਿਆਂ ਨੂੰ ਕਵਰ ਕਰਦੇ ਹੋਏ ਚਾਰ ਕਾਨਫਰੰਸਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਵਾਸੀ ਭਾਰਤੀ 11 ਜਨਵਰੀ ਤੋਂ 30 ਜਨਵਰੀ ਤੱਕ ਵਿਭਾਗ ਦੀ ਵੈੱਬਸਾਈਟ nri.punjab.gov.in ਅਤੇ ਵਟਸਐਪ ਨੰਬਰ 9056009884 ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
9 ਫ਼ਰਵਰੀ ਨੂੰ ਐਸ.ਬੀ.ਐਸ ਨਗਰ (ਨਵਾਂ ਸ਼ਹਿਰ) ਵਿਖੇ ਐਸ.ਬੀ.ਐਸ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਆਦਿ ਜ਼ਿਲ੍ਹਿਆਂ ਜਦਕਿ 16 ਫ਼ਰਵਰੀ ਨੂੰ ਸੰਗਰੂਰ ਵਿਖੇ ਸੰਗਰੂਰ, ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕੀਤੇ ਜਾਣਗੇ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *