ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ


ਅੰਮ੍ਰਿਤਸਰ: ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਭਾਈ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਸ. ਹਰਜੀਤ ਸਿੰਘ ਸੋਢੀ ਅਤੇ ਗੁਰੂ ਸਾਹਿਬ ਦੇ ਸ਼ਰਧਾਲੂ ਸੁਰਾਜ ਸਹੀਦ ਭਵਾਲ ਨੇ ਅੰਮ੍ਰਿਤਸਰ ਆ ਕੇ ਸ਼੍ਰੋਮਣੀ ਕਮੇਟੀ ਪਾਸ ਇਹ ਇੱਛਾ ਪ੍ਰਗਟਾਈ ਸੀ ਕਿ ਬਗਦਾਦ ਵਿਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਵੇ। ਇਸ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲੋੜੀਂਦੀ ਲਿਖਾਪੜ੍ਹੀ ਕੀਤੀ ਜਾਵੇ।
ਸ਼ਹਿਰ ‘ਚ ਗੈਸ ਲੀਕ ! ਇਲਾਕੇ ‘ਚ ਮਚੀ ਦਹਿਸ਼ਤ | Ludhiana Gas Leakage | D5 Channel Punjabi
ਭਾਈ ਗਰੇਵਾਲ ਨੇ ਕਿਹਾ ਕਿ ਇਤਿਹਾਸਕ ਹਵਾਲਿਆਂ ਅਨੁਸਾਰ ਆਪਣੀ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਗਦਾਦ ਗਏ ਸਨ, ਜਿਥੇ ਉਨ੍ਹਾਂ ਦੀ ਯਾਦ ਵਿਚ ਇਹ ਗੁਰਦੁਆਰਾ ਸਾਹਿਬ ਸਥਿਤ ਸੀ। ਬੀਤੇ ਸਮੇਂ ਇਰਾਕ ਅੰਦਰ ਹਲਾਤ ਵਿਗੜਨ ਕਾਰਨ ਤੇ ਜੰਗ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਾ ਸੀ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਲੋੜੀਂਦੀ ਸੇਵਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ-ਵਟਾਂਦਰਾ ਕਰਕੇ ਭਾਰਤ ਸਰਕਾਰ ਨਾਲ ਲਿਖਾ-ਪੜੀ ਕੀਤੀ ਜਾਵੇਗੀ। ਭਾਈ ਗਰੇਵਾਲ ਨੇ ਕਿਹਾ ਕਿ ਮਿਸ਼ਨ ਬਾਬਾ ਨਾਨਕ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਗੁਰੂ ਸਾਹਿਬ ਦੀ ਯਾਦ ਵਿਚ ਸਥਿਤ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਪ੍ਰਗਟਾਈ ਇੱਛਾ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ, ਪਰੰਤੂ ਸਿੱਖ ਸੰਸਥਾ ਲਈ ਢੁੱਕਵਾਂ ਫੈਸਲਾ ਕਰਕੇ ਕਾਰਵਾਈ ਅੱਗੇ ਵਧਾਏਗੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *