ਬਲਾਤਕਾਰ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਟਵੀਟ ਕਰਕੇ ਦਿੱਤੀ। ਨਿਆਂਪਾਲਿਕਾ ‘ਤੇ ਭਰੋਸਾ ਹੈ।
ਅਦਾਲਤ ਦੇ ਹੁਕਮਾਂ ਤਹਿਤ ਅੱਜ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜੋ ਵੀ ਸੱਚ ਹੈ ਉਹ ਜਲਦੀ ਹੀ ਸਾਹਮਣੇ ਆ ਜਾਵੇਗਾ।
ਸਿਮਰਜੀਤ ਸਿੰਘ ਬੈਂਸ ਤੇ ਹੋਰਨਾਂ ‘ਤੇ ਇਕ ਔਰਤ ਨਾਲ ਸਮੂਹਿਕ ਜਬਰ ਜਨਾਹ ਅਤੇ ਤਸ਼ੱਦਦ ਦੇ ਦੋਸ਼ ਲਾਏ ਗਏ ਸਨ। ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
