ਬਾਬਾ ਬਿਧੀ ਚੰਦ ਜੀ ਦੀ ਯਾਦ ਵਿੱਚ ਸੁਰਸਿੰਘ ਵਿਖੇ ਸਾਲਾਨਾ ਜੋੜ ਮੇਲੇ ਵਿੱਚ ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।


ਅੰਮ੍ਰਿਤਸਰ: ਗੁਰੂ ਘਰ ਦੇ ਅਨਿਨ ਸੇਵਾਦਾਰ ਬਾਬਾ ਬਿਧੀ ਚੰਦ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਨਗਰ ਸੁਰਸਿੰਘ ਵਿਖੇ ਬਾਬਾ ਅਵਤਾਰ ਸਿੰਘ ਮੁੱਛੀ ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। 10 ਹੋਰ ਟੋਲ ਪਲਾਜ਼ੇ ਹੋਣਗੇ ਬੰਦ! ਪੰਜਾਬ ਵਿੱਚ ਸਮਾਰਟ ਮੀਟਰ ਲਗਾਏ ਜਾਣਗੇ, ਪੈਸਾ ਖਤਮ ਹੁੰਦੇ ਹੀ ਬਿਜਲੀ ਕੱਟ ਦਿੱਤੀ ਜਾਵੇਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਬਿਧੀ ਚੰਦ ਜੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ। ਬਾਬਾ ਬਿਧੀ ਚੰਦ ਨੂੰ ਗੁਰੂ ਸਾਹਿਬ ਨੇ ਆਪ ਬਖਸ਼ਿਸ਼ ਕੀਤੀ ਹੈ। ਉਨ੍ਹਾਂ ਸੰਗਤਾਂ ਨੂੰ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਅਵਤਾਰ ਸਿੰਘ ਮੁੱਛੀ ਦਲ ਪੰਥ ਬਾਬਾ ਬਿਧੀ ਚੰਦ ਜੀ ਦਾ ਸਨਮਾਨ ਕੀਤਾ ਗਿਆ। ਫਰੀਦਕੋਟ ਕਚਹਿਰੀ ਵਿਖੇ ਪਹੁੰਚੇ ਡੇਰਾ ਸੱਚਾ ਸੌਦਾ, ਕਸੌਟੀ ਫਸੀ ਪੰਜਾਬ ਸਰਕਾਰ, ਪਲਟ ਕੇ ਰੱਖੜੀ ਸੜੀ ਖੇਡ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਜਥਿਆਂ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਮੌਜ ਦਾਸ ਮਾੜੀ ਕੰਬੋਕੇ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *