ਅੰਮ੍ਰਿਤਸਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਅੱਜ ਅੰਮ੍ਰਿਤਸਰ ਵਿਖੇ ਹੋਣ ਵਾਲੇ ਫਿੱਕੀ ਪ੍ਰਵਾਹ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਪੁੱਜੇ ਹਨ। ਇਸ ਦੌਰਾਨ ਅਨੁਪਮ ਖੇਰ ਨੇ ਕਿਹਾ ਕਿ ਮੇਰਾ ਦਿਲ ਸੀ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਾਂ। ਸੁਖਪਾਲ ਖਹਿਰਾ: PPSC ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਹੋਇਆ ਪਰਦਾਫਾਸ਼, ਭਰਤੀ ਹੋਈ ਰੱਦ! ਇਸ ਤੋਂ ਇਲਾਵਾ ਅਨੁਪਮ ਖੇਰ ਨੇ ਕਿਹਾ ਕਿ ਗੁਰੂ ਘਰ ਪਹੁੰਚ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਇਸ ਦੌਰਾਨ ਇਥੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਤਿਹਾਸਕ ਜਾਣਕਾਰੀ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।