ਫਰੀਦਕੋਟ ਸੀ.ਆਈ.ਏ ਸਟਾਫ ਨੇ ਨਾਕਾਬੰਦੀ ਦੌਰਾਨ ਬੰਬੀਹਾ ਗਰੋਹ ਨਾਲ ਸਬੰਧਤ ਇੱਕ ਗੁਰਗੇ ਨੂੰ 32 ਬੋਰ ਦੇ ਦੇਸੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਜਾਣਕਾਰੀ ਦਿੰਦਿਆਂ ਸੀ.ਆਈ.ਏ ਇੰਚਾਰਜ ਇੰਸਪੈਕਟਰ ਅੰਮ੍ਰਿਤ ਪਾਲ ਭਾਟੀ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ ‘ਤੇ ਨਾਕਾਬੰਦੀ ਕੀਤੀ ਸੀ। ਕੀਤਾ
ਜਿਸ ਦੌਰਾਨ ਬਾਈਕ ਸਵਾਰ ਨੌਜਵਾਨ ਰਜਤ ਕੁਮਾਰ ਉਰਫ ਸੈਫੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 32 ਬੋਰ ਦਾ ਦੇਸੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਰਜਤ ਜੋ ਬੰਬੀਹਾ ਗਰੁੱਪ ਨਾਲ ਸਬੰਧਤ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ 9 ਕੇਸ ਦਰਜ ਹਨ ਅਤੇ ਉਸ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਦੌਰਾਨ ਉਹ ਫਰਾਰ ਹੋ ਗਿਆ ਸੀ।