ਭਗਵੰਤ ਮਾਨ ਦਾ ਪ੍ਰਧਾਨ ਨੂੰ ਪੰਜਾਬ ਆਉਣ ਦਾ ਸੱਦਾ ⋆ D5 News


ਉਨ੍ਹਾਂ ਕਿਹਾ ਕਿ ਜਰਮਨੀ ਦੇ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਸੂਬੇ ਦੇ ਦੌਰੇ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ੍ਰੀਮਤੀ ਮੁਰਮੂ ਨੂੰ ਦੱਸਿਆ ਕਿ ਪੰਜਾਬ ਸਭਿਅਤਾ ਦਾ ਪੰਘੂੜਾ ਹੈ ਅਤੇ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਜਿਸ ਨੂੰ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਪਰਾਹੁਣਚਾਰੀ ਦਾ ਆਨੰਦ ਲੈਣ ਦੇ ਨਾਲ-ਨਾਲ ਇਸ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦੇਖਣ ਲਈ ਰਾਜ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਦੇ ਪੰਜਾਬ ਆਉਣ ‘ਤੇ ਸੂਬੇ ਦੇ ਸਮੂਹ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਜਰਮਨੀ ਫੇਰੀ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਬਰਲਿਨ, ਮਿਊਨਿਖ ਅਤੇ ਫਰੈਂਕਫਰਟ ਦੇ ਦੌਰੇ ਦੌਰਾਨ ਉਹ ਨਿਰਮਾਣ, ਸੈਰ-ਸਪਾਟਾ, ਫਾਰਮਾਸਿਊਟੀਕਲ ਅਤੇ ਹੋਰ ਖੇਤਰਾਂ ਦੀਆਂ ਮੋਹਰੀ ਕੰਪਨੀਆਂ ਨੂੰ ਮਿਲਣਗੇ ਜੋ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛੁਕ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਯਤਨਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇਸ਼ ਅਤੇ ਦੁਨੀਆ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆਵੇ। ਸੂਬੇ ਨੂੰ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ ਜਿਸ ਕਾਰਨ ਨਿਵੇਸ਼ਕ ਸੂਬੇ ਵਿੱਚ ਆਉਣ ਅਤੇ ਇੱਥੇ ਆਪਣਾ ਕਾਰੋਬਾਰ ਵਧਾਉਣ ਵਿੱਚ ਦਿਲਚਸਪੀ ਦਿਖਾ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *